07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਕਾਮ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 20-04-2026
ਗੜ੍ਹਸ਼ੰਕਰ, 19 ਅਪ੍ਰੈਲ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਗ੍ਰੈਜੂਏਟ ਕੋਰਸ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਤੀਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਪੱਲਵੀ ਚੌਧਰੀ ਨੇ 8.58 ਸੀਜੀਪੀਏ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਰਮਨਪ੍ਰੀਤ ਕੌਰ ਨੇ 8.54 ਸੀਜੀਪੀਏ ਲੈ ਕੇ ਦੂਜਾ ਸਥਾਨ ਅਤੇ ਗੁਰਲੀਨ ਕੌਰ ਨੇ 8.42 ਸੀਜੀਪੀਏ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਦੇਣ ਦੀ ਮੰਗ ਅਗਲੀ ਖ਼ਬਰ ਤਰਸੇਮ ਕਸਾਣਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ
Ad Position 24