07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਦੋਆਬਾ ਕਿਸਾਨ ਕਮੇਟੀ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਦੇਣ ਦੀ ਮੰਗ

Ad Position 21
No active advertisement
ਅਜੀਤ ਡੈਸਕ 20-04-2026
ਦਸੂਹਾ, 19 ਅਪ੍ਰੈਲ (ਭੁੱਲਰ)- ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਤੇ ਕਿਸਾਨ ਆਗੂ ਮਹਿਤਾਬ ਸਿੰਘ ਹੁੰਦਲ ਨੇ ਕਿਹਾ ਕਿ ਪਿਛਲੇ ਬਹੁਤ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੈ | ਉਨ੍ਹਾਂ ਕਿਹਾ ਕਿ ਬਿਜਲੀ ਮਹਿਕਮੇ ਨਾਲ ਸੰਪਰਕ ਕਰਨ ਤੇ ਉਨ੍ਹਾਂ ਵਲੋਂ ਲਾਰੇ ਹੀ ਲਾਏ ਗਏ ਹਨ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਬੰਦ ਹੋਣ ਨਾਲ ਕਿਸਾਨਾਂ ਦੀ ਫਸਲ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਉਕਤ ਆਗੂਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ 20 ਅਪ੍ਰੈਲ ਤੱਕ ਬਿਜਲੀ ਦੀ ਸਪਲਾਈ ਚੱਲ ਪਈ ਤਾਂ ਠੀਕ ਹੈ ਨਹੀਂ ਤਾਂ 21 ਅਪ੍ਰੈਲ ਦਿਨ ਮੰਗਲਵਾਰ ਨੂੰ ਬਿਜਲੀ ਦਫਤਰ ਵਿਖੇ ਐਕਸੀਅਨ ਦਾ ਘਿਰਾਉ ਕੀਤਾ ਜਾਵੇਗਾ | ਉਨ੍ਹਾਂ ਸਾਰੇ ਵੀਰਾਂ ਨੂੰ ਬੇਨਤੀ ਹੈ ਕਿ 21 ਤਰੀਕ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਬਿਜਲੀ ਘਰ ਦਸੂਹਾ ਵਿਖੇ ਪਹੁੰਚਣ ਦੀ ਕਿਰਪਾਲਤਾ ਕਰੋ ਤਾਂ ਜੋ ਹੱਕ ਸੱਚ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਓ. ਡਾ. ਮਨਮੋਹਨ ਸਿੰਘ ਵੱਲੋਂ ਸੋਨਿਕ ਅਲਟਰਾਸਾਊਾਡ ਸਕੈਨ ਸੈਂਟਰ ਦੀ ਸ਼ਲਾਘਾ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਕਾਮ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24