ਹਰਿਆਣਾ, 19 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ) ਤੇ ਐਡ. ਸ਼ਮਸ਼ੇਰ ਸਿੰਘ ਭਾਰਦਵਾਜ ਨੂੰ ਆਰ.ਟੀ.ਆਈ ਸੈੱਲ ਪੰਜਾਬ ਮੀਤ ਪ੍ਰਧਾਨ ਬਣਾਉਣ 'ਤੇ ਪਿੰਡ ਨੀਲਾ ਨਲੋਆ ਵਿਖੇ ਅਮਰਜੀਤ ਸਿੰਘ ਦੇ ਗ੍ਰਹਿ 'ਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਨੀਲਾ ਨਲੋਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਲੀ ਬਾਜਵਾ ਨੂੰ ਮੁੜ ਹੁਸ਼ਿਆਰਪੁਰ (ਸ਼ਹਿਰੀ) ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ | ਉਨ੍ਹਾਂ ਕਿਹਾ ਕਿ ਸ: ਲਾਲੀ ਬਾਜਵਾ ਨੇ ਪਿਛਲੇ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕੀਤਾ ਹੈ, ਜਿਸਦੇ ਬਦਲੇ ਹੀ ਪਾਰਟੀ ਨੇ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਉਸ ਨੂੰ ਪਾਰਟੀ ਨੇ ਜੋ ਸੇਵਾ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ ਤੇ ਪਾਰਟੀ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾਂਦੇ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਬੈਂਸ, ਹਰਕਮਲ ਸਿੰਘ ਖੁਣਖੁਣ, ਅਮਰਜੀਤ ਸਿੰਘ ਨੀਲਾ ਨਲੋਆ, ਸੁਖਵਿੰਦਰ ਸਿੰਘ ਸਤੌਰ, ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਹਰਜੀਤ ਸਿੰਘ ਮਠਾਰੂ, ਮਨਜੀਤ ਸਿੰਘ ਅੱਭੋਵਾਲ ਉਚੇਚੇ ਤੌਰ 'ਤੇ ਹਾਜ਼ਰ ਸਨ |