08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਅੰਬੇਡਕਰ ਦੇ ਆਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣ ਦੀ ਲੋੜ-ਡਾ. ਰਵਜੋਤ

Ad Position 21
No active advertisement
ਅਜੀਤ ਡੈਸਕ 20-04-2026
ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਵਿਖੇ ਡਾ. ਬੀ.ਆਰ. ਅੰਬੇਡਕਰ ਸੋਸ਼ਲ ਰਿਫਾਰਮਰ ਵੈੱਲਫੇਅਰ ਕਮੇਟੀ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਇਸ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਬੋਲਦੇ ਹੋਏ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਿਰਫ਼ ਸੰਵਿਧਾਨ ਦੀ ਰਚਨਾ ਹੀ ਨਹੀਂ ਕੀਤੀ, ਸਗੋਂ ਪੀੜਤ ਵਰਗਾਂ ਨੂੰ ਇੱਜ਼ਤ ਨਾਲ ਜਉਣ ਦਾ ਹੱਕ ਵੀ ਦਿਵਾਇਆ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬਾਬਾ ਸਾਹਿਬ ਦੇ ਸਿਧਾਂਤ ਹੋਰ ਵੀ ਜ਼ਿਆਦਾ ਪ੍ਰਸੰਗਕ ਹੋ ਚੁੱਕੇ ਹਨ ਅਤੇ ਹਰ ਇਕ ਨੂੰ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲਣਾ ਚਾਹੀਦਾ ਹੈ | ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਦੇਸ਼ ਵਾਸੀਆਂ ਲਈ ਹਮੇਸ਼ਾ ਰਾਹ ਦਸੇਰਾ ਰਹੇਗਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਵਿਧਾਨ ਦੀ ਮਿਸਾਲ ਦੁਨੀਆ ਭਰ ਵਿਚ ਨਹੀਂ ਮਿਲਦੀ ਜੋ ਕਿ ਸਮਾਨਤਾ, ਨਿਆਂ, ਮਨੁੱਖੀ ਅਧਿਕਾਰਾਂ, ਅÏਰਤਾਂ ਦੇ ਹੱਕਾਂ ਅਤੇ ਦੇਸ਼ ਨੂੰ ਇਕ ਮਾਲਾ ਵਿਚ ਪਰੋਣ ਦੀ ਗਵਾਹੀ ਭਰਦਾ ਹੈ | ਉਨ੍ਹਾਂ ਦੇ ਆਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ ਅਗਲੀ ਖ਼ਬਰ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਕੌਮੀ ਸੀਨੀ: ਮੀਤ ਪ੍ਰਧਾਨ ਬਣਨ 'ਤੇ ਸਨਮਾਨ
Ad Position 24