ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ ਜਿਸ ਵਿਚ ਅਕਾਲੀ ਦਲ ਦੇ ਸਕੱਤਰ ਜਨਰਲ ਇਕਬਾਲ ਸਿੰਘ ਜੌਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਉੜਮੁੜ ਤੋਂ ਜਿਸ ਵੀ ਉਮੀਦਵਾਰ ਨੂੰ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਣਗੇ ਹਲਕੇ ਦੇ ਸਮੂਹ ਅਹੁਦੇਦਾਰ ਤੇ ਵਰਕਰ ਉਸ ਦੀ ਡਟ ਕੇ ਹਿਮਾਇਤ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਤੇ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਭੇਦ ਨੂੰ ਵੱਖਰੇ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਇਕ ਜੁੱਟ ਹੋਣ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ | ਇਸ ਮੌਕੇ ਮੈਨੇ. ਸ਼ਿਵਦੇਵ ਸਿੰਘ ਮਾਛੀਆਂ, ਸਿਮਰਜੀਤ ਸਿੰਘ ਅਟਵਾਲ, ਕਰਨ ਸਿੰਘ ਧੁੱਗਾ, ਕੁਲਦੀਪ ਸਿੰਘ ਲਾਡੀ ਬੁੱਟਰ, ਸਤਬੀਰ ਸਿੰਘ ਬੈਰਮਪੁਰ, ਜਸਵੀਰ ਸਿੰਘ ਖ਼ਿਆਲਾ, ਜਸਵੰਤ ਸਿੰਘ ਪੱਖੋਵਾਲ, ਸੁੱਖੀ ਬਡਿਆਲ, ਹਰਵਿੰਦਰ ਸਿੰਘ ਲੰਬੜ, ਹਰਵਿੰਦਰ ਸਿੰਘ ਸਮਰਾ, ਬਲਵੀਰ ਸਿੰਘ ਮਿਰਜ਼ਾਪੁਰ, ਦਿਲਬਾਗ ਸਿੰਘ ਬਾਹਗਾ, ਰਣਧੀਰ ਸਿੰਘ ਖੁਰਦਾ, ਮਨਜੀਤ ਕੌਰ ਚਠਿਆਲੀਆਂ, ਭਿੰਦੀ ਗੋਂਦਪੁਰ, ਅਮਰਜੀਤ ਸਿੰਘ, ਤਰਸੇਮ ਸਿੰਘ ਲਿਟਾਂ, ਦਲਜੀਤ ਸਿੰਘ ਲੰਬੜਦਾਰ, ਬਲਵਿੰਦਰ ਸਿੰਘ ਰੂਪੋਵਾਲ, ਰਾਜ ਕੁਮਾਰ ਅੱਲ੍ਹੜ ਪਿੰਡ, ਵਿਜੇ ਮੱਲੇਵਾਲ, ਮਨਦੀਪ ਸਿੰਘ ਤੋਂ ਇਲਾਵਾ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |