08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਨੇ ਕੀਰਤਨ ਦਰਬਾਰ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 20-04-2026
ਦਸੂਹਾ, 19 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਜਨਮ ਸਥਾਨ ਸੰਤ ਬਾਬਾ ਹਰਨਾਮ ਸਿੰਘ ਗੁਰਦੁਆਰਾ ਸਾਹਿਬ ਪਿੰਡ ਧੁੱਗਾ ਕਲਾਂ ਵਿਖੇ ਧੰਨ ਧੰਨ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਦੀ ਖ਼ੁਸ਼ੀ ਨੂੰ ਸਮਰਪਿਤ ਅਤੇ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਅੰਦਰ ਮਹਾਨ ਕੀਰਤਨ ਦਰਬਾਰ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਹਰਭਜਨ ਸਿੰਘ ਸੋਤਲਾ, ਮਨਜੀਤ ਸਿੰਘ ਟਾਂਡਾ, ਤਜਿੰਦਰ ਸਿੰਘ, ਗਿਆਨੀ ਖੜਕ ਸਿੰਘ ਪਠਾਨਕੋਟ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਧੁੱਗਾ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂਆਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਬੇਨਤੀ ਕੀਤੀ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਪਿ੍ੰਸੀਪਲ ਤਰਸੇਮ ਸਿੰਘ ਧੁੱਗਾ, ਕੈਪਟਨ ਬਲਜਿੰਦਰ ਸਿੰਘ ਧੁੱਗਾ, ਕੈਪਟਨ ਤਰਲੋਕ ਸਿੰਘ ਧੁੱਗਾ, ਕੈਪਟਨ ਬਲਦੇਵ ਸਿੰਘ ਧੁੱਗਾ, ਜਗਮੀਤ ਸਿੰਘ ਧੁੱਗਾ, ਕੀਰਤ ਸਿੰਘ ਧੁੱਗਾ, ਇੰਦਰਜੀਤ ਸਿੰਘ, ਨੰਬਰਦਾਰ ਅਮਰਜੀਤ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਮਨਜੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਭਦੀਪ ਸਿੰਘ, ਯੁਵਰਾਜ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ, ਸੂਬੇਦਾਰ ਪ੍ਰਗਟ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸਤਵੰਤ ਸਿੰਘ ਥਿਆੜਾ ਨਾਲ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ
Ad Position 24