ਹਰਸੀ ਪਿੰਡ ਵਿਚ ਸਕੂਲ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ
ਅਜੀਤ ਡੈਸਕ
20-04-2026
ਜਾਣਕਾਰੀ ਅਨੁਸਾਰ, ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ | ਇਸ ਨਵੀਂ ਇਮਾਰਤ ਨਾਲ ਨਾ ਸਿਰਫ਼ ਸਿੱਖਿਆ ਦਾ ਮਾਹੌਲ ਸੁਧਰੇਗਾ, ਸਗੋਂ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਥਾਂ 'ਤੇ ਪੜ੍ਹਨ ਦਾ ਮੌਕਾ ਵੀ ਮਿਲੇਗਾ | ਪਿੰਡ ਵਾਸੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਜਿੱਥੇ ਵਧੀਆ ਇਮਾਰਤਾਂ ਅਤੇ ਆਧੁਨਿਕ ਸਹੂਲਤਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ, ਉੱਥੇ ਹੀ ਵਿਦਿਆਰਥੀਆਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਆਵੇਗਾ | ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਵਿਚ ਇਸ ਤਰ੍ਹਾਂ ਦੇ ਵਿਕਾਸੀ ਕੰਮ ਬਹੁਤ ਜ਼ਰੂਰੀ ਹਨ, ਕਿਉਂਕਿ ਇਨ੍ਹਾਂ ਨਾਲ ਪਿਛੜੇ ਇਲਾਕਿਆਂ ਵਿਚ ਵੀ ਸਿੱਖਿਆ ਨੂੰ ਨਵੀਂ ਦਿਸ਼ਾ ਮਿਲਦੀ ਹੈ | ਅਖੀਰ ਵਿਚ ਪਿੰਡ ਵਾਸੀਆਂ ਨੇ ਸਰਕਾਰ ਤੋਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸੀ ਕੰਮ ਅੱਗੇ ਵੀ ਜਾਰੀ ਰਹਿਣਗੇ ਤਾਂ ਜੋ ਹਰ ਪਿੰਡ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਕੌਰ ਸੈਣੀ, ਲਵਦੀਪ ਸਿੰਘ ਸੰਮਤੀ ਮੈਂਬਰ, ਸਰਪੰਚ ਰਸ਼ਪਾਲ ਸਿੰਘ, ਮੈਂਬਰ ਪੰਚਾਇਤ ਜਗਜੀਤ ਸਿੰਘ, ਜਗਦੀਪ ਸਿੰਘ, ਸੁਖਬੀਰ ਸਿੰਘ ਅਮਰਜੋਤ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਰਾਣਾ, ਸਕੂਲ ਦੇ ਹੈੱਡ ਟੀਚਰ ਰਮਨਦੀਪ ਸਿੰਘ, ਸਤਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |