ਹਰਿਆਣਾ, 19 ਅਪ੍ਰੈਲ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੀ ਦਸਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਰਮਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ. ਵਲੋਂ ਐਲਾਨੇ ਇਸ ਨਤੀਜੇ 'ਚ ਅੰਸ਼ਿਕਾ ਪੁੱਤਰੀ ਅਨਿਲ ਵਰਮਾ ਨੇ 94 ਫ਼ੀਸਦੀ, ਕੁਲਰਾਜ ਕੌਰ ਪੁੱਤਰੀ ਕੁਲਦੀਪ ਕੁਮਾਰ, 88.2 ਫ਼ੀਸਦੀ, ਉਮੇਸ਼ ਭਾਟੀਆ ਪੁੱਤਰ ਰਵੀ ਕੁਮਾਰ 87.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਸਕੂਲ ਦੇ ਦਸਵੀਂ ਕਲਾਸ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ ਰਿਹਾ | ਇਸ ਮੌਕੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਬੱਚਿਆਂ ਨੂੰ ਇਵੇਂ ਹੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਬੱਚਿਆਂ ਦੇ ਮਾਪਿਆਂ ਅਤੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਸਾਰੇ ਅਧਿਆਪਕਾਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |