08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੈਡੀਕਲ ਕੈਂਪ ਦੌਰਾਨ ਸਿਹਤ ਪ੍ਰਤੀ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 20-04-2026
ਟਾਂਡਾ ਉੜਮੁੜ, 19 ਅਪ੍ਰੈਲ (ਦੀਪਕ ਬਹਿਲ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ ਅੰਬੇਡਕਰ ਜੀ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਡਾਕਟਰ ਭੀਮ ਰਾਓ ਅੰਬੇਡਕਰ ਕਲੱਬ ਦਸਮੇਸ਼ ਨਗਰ ਟਾਂਡਾ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ | ਸ਼੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਮਨਦੀਪ ਸਿੰਘ ਦੀਪਾ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸ਼੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਗਦੀਸ਼ ਕੁਮਾਰ ਰਿੰਕਾਂ ਨੇ ਕੀਤਾ ਜਦ ਕਿ ਕੈਂਪ ਦੌਰਾਨ ਬੀ.ਆਰ ਕਾਜਲ ਹਸਪਤਾਲ ਟਾਂਡਾ ਦੀ ਟੀਮ ਨੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ ਕਾਜਲ ਦੀ ਟੀਮ ਵਿਚ ਸ਼ਾਮਿਲ ਵਿਨੋਦ ਕੁਮਾਰ ਭੱਟੀ ਤੇ ਅਮਨਿੰਦਰ ਸਿੰਘ ਨੇ ਲਗਭਗ 300 ਤੋਂ ਉੱਪਰ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ | ਇਸ ਮੌਕੇ ਡਾਕਟਰ ਕੇਵਲ ਸਿੰਘ ਕਾਜਲ ਨੇ ਕੈਂਪ ਦਾ ਲਾਹਾ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਹੁਣ ਗਰਮੀਆਂ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਸਾਨੂੰ ਗਰਮੀਆਂ ਦੇ ਮੌਸਮ ਵਿਚ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਪਵੇਗਾ | ਇਸ ਮੌਕੇ ਸੰਬੋਧਨ ਕਰਦੇ ਹੋਏ ਕਲੱਬ ਦੇ ਪ੍ਰਧਾਨ ਮਨਦੀਪ ਦੀਪਾ ਨੇ ਸਹਿਯੋਗ ਕਰਨ ਵਾਲੀਆਂ ਸਾਰੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੇ ਨਾਅਰੇ ਪੜੋ, ਜੁੜੋ ਤੇ ਸੰਘਰਸ਼ ਕਰੋ ਤੇ ਚੱਲਣ ਪ੍ਰੇਰਿਤ ਕੀਤਾ | ਕੈਂਪ ਦੀ ਸਮਾਪਤੀ ਤੇ ਪ੍ਰਬੰਧਕਾਂ ਵਲੋਂ ਡਾਕਟਰੀ ਟੀਮ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਰਵੀ ਕੁਮਾਰ, ਵਿਨੋਦ ਕੁਮਾਰ ਭੱਟੀ, ਨੀਰਜ ਕੁਮਾਰ, ਵਿਜੇ ਕੁਮਾਰ, ਗਗਨੀਤ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ, ਤਰਸੇਮ ਲਾਲ, ਜਸਪਾਲ ਰਾਏ, ਅਮਰੀਕ ਸਿੰਘ, ਦੀਪਕ ਭੀਲ, ਸੁਰਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ 'ਚ 7 ਰੋਜ਼ਾ ਸ੍ਰੀਮਦ ਭਾਗਵਤ ਕਥਾ ਪੰਜਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਪਿੰਡ ਭੱਜਲ ਵਿਖੇ ਛੋਟੇ ਬੱਚਿਆਂ ਦੇ ਦੌੜ ਮੁਕਾਬਲੇ ਕਰਵਾਏ
Ad Position 24