ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹਲਕਾ ਸ਼ਾਮਚੁਰਾਸੀ ਦੇ ਭਾਜਪਾ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਨੌਸ਼ਹਿਰਾ ਵਿਖੇ ਹੋਈ | ਜਿਸ 'ਚ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਬੀਬੀ ਮਹਿੰਦਰ ਕੌਰ ਜੋਸ਼ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਪੱਛੜੇ ਅਤੇ ਲੋੜਵੰਦ ਲੋਕਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਅੱਜ ਦੇਸ਼ ਦੇ ਕੋਨੇ-ਕੋਨੇ 'ਚ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ | ਬੀਬੀ ਜੋਸ਼ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ਾਮਚੁਰਾਸੀ ਹਲਕੇ ਦੇ ਵਿਕਾਸ ਲਈ ਉਹ ਹਮੇਸ਼ਾ ਤਤਪਰ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਇਕ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ | ਇਸ ਮੌਕੇ ਪਾਰਟੀ ਦੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਰਮਿੰਦਰ ਸਿੰਘ ਗਿੱਲ, ਅਮਰਜੀਤ ਸਿੰਘ ਨੌਸ਼ਹਿਰਾ, ਮਹਿੰਦਰ ਸਿੰਘ ਨੌਸ਼ਹਿਰਾ, ਡਿੰਪੀ ਜਨੌੜੀ ਸਰਕਲ ਪ੍ਰਧਾਨ, ਮਾਸਟਰ ਚਰਨਜੀਤ ਸਿੰਘ ਜਨਰਲ ਸਕੱਤਰ, ਪਿਆਰੇ ਲਾਲ ਜਨੌੜੀ, ਆਸ਼ੂ ਸਰਕਲ ਪ੍ਰਧਾਨ, ਬਲਵੰਤ ਸਿੰਘ ਖੇਪੜਾ, ਇਕਬਾਲ ਸਿੰਘ ਚੱਕ ਖੇਲਾ, ਨੀਰਜ ਚੋਪੜਾ, ਮਨੀਸ਼ ਕੁਮਾਰ, ਸੰਦੀਪ ਕੁਮਾਰ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ, ਹਰਮਿੰਦਰ ਸਿੰਘ, ਨਰੇਸ਼ ਕੁਮਾਰ, ਗੁਲਾਬ ਚੰਦ, ਜਸਵੀਰ ਸਿੰਘ, ਸਾਭਾ ਲੇਹਲ ਆਦਿ ਹਾਜ਼ਰ ਸਨ |