20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਐਕਟਿਵਾ ਸਵਾਰ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

Ad Position 21
No active advertisement
ਅਜੀਤ ਡੈਸਕ 21-04-2026
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਨਜ਼ਦੀਕ ਜੰਗਲਾਤ ਦਫ਼ਤਰ ਢੋਲਵਾਹਾ ਰੋਡ 'ਤੇ ਇਕ ਸੜਕ ਹਾਦਸੇ ਵਿਚ ਇੱਕ ਐਕਟਿਵਾ ਚਾਲਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਮਾ. ਗੁਰਦਿਆਲ ਸਿੰਘ (68) ਪੁੱਤਰ ਕੇਸਰ ਸਿੰਘ ਵਾਸੀ ਪਿੰਡ ਖ਼ਾਨਪੁਰ ਜੋ ਕਿ ਅਧਿਆਪਕ ਦੀ ਸੇਵਾ ਤੋਂ ਮੁਕਤ ਸਨ | ਸਵੇਰ ਦੇ ਸਮੇਂ ਆਪਣੀ ਐਕਟਿਵਾ ਨੰਬਰ ਪੀ.ਬੀ 07 ਬੀ.ਆਰ 7134 ਤੇ ਦੁੱਧ ਲੈਣ ਲਈ ਜਾ ਰਹੇ ਸਨ ਜਦੋਂ ਉਹ ਨਜ਼ਦੀਕ ਜੰਗਲਾਤ ਦਫ਼ਤਰ ਪਹੁੰਚੇ ਤਾਂ ਪਿੱਛੋਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਐਕਟਿਵਾ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਗੁਰਦਿਆਲ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗੀਆਂ ਤੇ ਉਨ੍ਹਾਂ ਨੂੰ ਇਲਾਜ ਲਈ ਹਰਿਆਣਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਸਬੰਧੀ ਜਾਣਕਾਰੀ ਮਿਲਣ ਲੱਗਣ ਹਰਿਆਣਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਿੱਖ ਖੇਡਾਂ ਦੀ ਕਮੇਟੀ ਵੱਲੋਂ ਸਨਮਾਨ ਸਮਾਰੋਹ ਦਾ ਪ੍ਰਬੰਧ
Ad Position 24