20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 21-04-2026
ਦਸੂਹਾ, 20 ਅਪ੍ਰੈਲ (ਭੁੱਲਰ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਪਾਂਡਵ ਤਲਾਬ ਦਸੂਹਾ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਤੇ ਜਨਰਲ ਸਕੱਤਰ ਤਿਲਕ ਰਾਜ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਕਨਵੀਨਰ ਜਸਵੀਰ ਤਲਵਾੜਾ, ਵਿੱਤ ਸਕੱਤਰ ਵਰਿੰਦਰ ਵਿੱਕੀ, ਪਿ੍ੰਸ ਪਲਿਆਲ ਗੜ੍ਹਦੀਵਾਲ ਅਤੇ ਰਜਤ ਮਹਾਜਨ ਵਿਸ਼ੇਸ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ 'ਤੇ ਪਿਛਲੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਉਲੀਕੀ ਗਈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ 18 ਨਵੰਬਰ 2022 ਦਾ ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫੀਕੇਸ਼ਨ ਲਟਕਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਪ੍ਰੇਸ਼ਾਨ ਹਨ ਪਰ ਮੁੱਖ ਮੰਤਰੀ ਵਿਦੇਸ਼ੀ ਦੌਰੇ 'ਤੇ ਵਿਅਸਤ ਹਨ | ਉਨ੍ਹਾਂ ਕਿਹਾ ਕਿ ਮੁਲਾਜ਼ਮ ਐਨ. ਪੀ. ਐਸ. ਵਿਚੋਂ ਰਿਟਾਇਰ ਹੋ ਕੇ ਮਜ਼ਦੂਰੀ ਕਰ ਰਹੇ ਹਨ, ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਪੁਰਾਣੀ ਪੈਨਸ਼ਨ ਬਹਾਲ ਕਰੇ ਨਹੀਂ ਤਾਂ ਚੋਣਾਂ ਵਿੱਚ 2 ਲੱਖ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਦਾ ਡੱਟ ਕੇ ਵਿਰੋਧ ਕਰਾਂਗੇ | ਇਸ ਮੌਕੇ 'ਤੇ ਜਸਵੀਰ ਬੋਦਲ, ਉਮੇਸ਼ ਕੁਮਾਰ, ਚਮਨ ਲਾਲ, ਵਿਪਨ ਕੁਮਾਰ, ਮਨਮੋਹਨ ਸਿੰਘ, ਜਸਵਿੰਦਰ ਬੁੱਲ੍ਹੋਵਾਲ, ਅਸ਼ੋਕ ਬੁੱਲ੍ਹੋਵਾਲ, ਗੁਰਕਿਰਪਾਲ ਬੋਦਲ ਅਤੇ ਸੱਤਪਾਲ ਕਮਾਹੀ ਦੇਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਦੀਪੁਰ 'ਚ 10 ਏਕੜ ਦੇ ਕਰੀਬ ਕਣਕ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਐਕਟਿਵਾ ਸਵਾਰ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
Ad Position 24