20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ ਪ੍ਰੋ. ਜੀ. ਐੱਸ. ਮੁਲਤਾਨੀ

Ad Position 21
No active advertisement
ਅਜੀਤ ਡੈਸਕ 21-04-2026
ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)- ਬੇ-ਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਪੈਸ਼ਲ ਸੈਸ਼ਨ ਸੱਦ ਕੇ ਜੋ ਕਾਨੂੰਨ ਬਣਾਇਆ ਉਸ 'ਤੇ ਮਾਨਯੋਗ ਗਵਰਨਰ ਸਾਹਿਬ ਦੇ ਹਸਤਾਖ਼ਰ ਹੋਣ ਨਾਲ ਹੁਣ ਇਹ ਕਾਨੂੰਨ ਲਾਗੂ ਹੋ ਗਿਆ ਹੈ ਅਤੇ ਪੰਜਾਬ ਵਿਚ ਕੋਈ ਵੀ ਜੇਕਰ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਬਹੁਤ ਸਖ਼ਤ ਸਜ਼ਾਵਾਂ ਮਿਲਣਗੀਆਂ | ਇਹ ਪ੍ਰਗਟਾਵਾ ਪ੍ਰੋ. ਜੀ. ਐੱਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਜਾਰੀ ਪੈੱ੍ਰਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਵਿਚ ਸਹਾਈ ਹੋਏਗਾ ਕਿਉਂਕਿ ਹਰ ਇੱਕ ਨੂੰ ਹੁਣ ਪਤਾ ਲੱਗ ਚੁੱਕਾ ਹੈ ਕਿ ਹੁਣ ਗ਼ਲਤੀ ਕਰਨ 'ਤੇ ਵੱਡੀ ਕਾਨੂੰਨੀ ਕਾਰਵਾਈ ਹੋਵੇਗੀ |
ਉਨ੍ਹਾਂ ਕਿਹਾ ਕਿ ਪਿਛਲੇ 70 ਸਾਲ ਤੋਂ ਅਕਾਲੀ ਬੀਜੇਪੀ ਗੱਠਜੋੜ ਅਤੇ ਕਾਂਗਰਸ ਦੀ ਸਰਕਾਰਾਂ ਰਹੀਆਂ ਜਿਨ੍ਹਾਂ ਨੇ ਇਸ ਬਾਰੇ ਕੁੱਝ ਨਹੀਂ ਸੋਚਿਆ | ਉਨ੍ਹਾਂ ਕਿਹਾ ਅਕਾਲੀ ਆਗੂ ਧਰਮ ਦੇ ਨਾਂਅ 'ਤੇ ਵੋਟਾਂ ਬਟੋਰਦੇ ਰਹੇ ਹਨ ਪਰ ਇਸ ਨੂੰ ਲੈ ਕੇ ਕੋਈ ਸਖ਼ਤ ਕਾਨੂੰਨ ਨਹੀਂ ਬਣਾ ਸਕੇ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਏ ਇਸ ਕਾਨੂੰਨ ਨੂੰ ਲੈ ਕੇ ਲੋਕ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਧਾਰਮਿਕ ਜਥੇਬੰਦੀਆਂ ਸਮੇਤ ਦੇਸ਼ਾਂ ਵਿਦੇਸ਼ਾਂ ਵਿਚ ਰਹਿੰਦੇ ਗੁਰੂ ਦੇ ਸਿੱਖਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਦਾਣਾ ਮੰਡੀ ਹਾਜੀਪੁਰ ਦਾ ਦੌਰਾ ਅਗਲੀ ਖ਼ਬਰ ਨਗਦੀਪੁਰ 'ਚ 10 ਏਕੜ ਦੇ ਕਰੀਬ ਕਣਕ ਦੀ ਫ਼ਸਲ ਸੜ ਕੇ ਸੁਆਹ
Ad Position 24