20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦੋਆਬਾ ਕਿਸਾਨ ਕਮੇਟੀ ਨੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ, ਜੋ ਸਰਕਾਰ ਵੱਲ ਬਕਾਇਆ ਹੈ | ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ 2025-2026 ਸਮਾਪਤ ਹੋ ਗਿਆ ਤੇ 4 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਕੀਤੇ ਹੋਏ ਵਾਅਦੇ ਮੁਤਾਬਿਕ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ 68 ਰੁਪਏ 50 ਪੈਸੇ ਕਿਸਾਨਾਂ ਦੇ ਖਾਤਿਆਂ 'ਚ ਸਬਸਿਡੀ ਦੇ ਰੂਪ 'ਚ ਸਿੱਧੇ ਪਾਏ ਜਾਣਗੇ, ਉਹ ਰਾਸ਼ੀ ਕਰੀਬ 250 ਕਰੋੜ ਰੁਪਏ ਬਣਦੀ ਹੈ ਅਤੇ ਪੰਜਾਬ ਦੀਆਂ ਛੇ ਨਿੱਜੀ ਮਿੱਲਾਂ 'ਚ ਕਿਸਾਨਾਂ ਨੇ ਆਪਣੇ ਗੰਨੇ ਨੂੰ ਸਪਲਾਈ ਕੀਤਾ ਸੀ, ਪ੍ਰੰਤੂ ਇਸ ਸਬੰਧੀ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਗੰਨੇ ਹੇਠ ਰਕਬਾ ਦਿਨੋਂ-ਦਿਨ ਘੱਟ ਰਿਹਾ ਹੈ ਤੇ ਪਿਛਲੇ ਸੀਜ਼ਨ ਦੌਰਾਨ ਵੀ ਖੰਡ ਮਿੱਲਾਂ 'ਚ ਗੰਨੇ ਦੀ ਕਾਫ਼ੀ ਘਾਟ ਆਈ, ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਾਹ ਨਾ ਫੜ੍ਹੀ, ਸਮੇਂ ਸਿਰ 68 ਰੁਪਏ 50 ਪੈਸੇ ਦੀ ਅਦਾਇਗੀ ਨਾ ਕੀਤੀ ਤਾਂ ਅਗਲੇ ਸੀਜ਼ਨ 'ਚ ਵੀ ਕਿਸਾਨ ਗੰਨੇ ਦੀ ਫ਼ਸਲ ਤੋਂ ਮੂੰਹ ਮੋੜਨਗੇ | ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਕੁਦਰਤੀ ਮਾਰ ਕਾਰਨ ਫ਼ਸਲਾਂ ਦੇ ਨੁਕਸਾਨ ਦੇ ਚੱਲਦਿਆਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਦੂਸਰੇ ਪਾਸੇ ਸਰਕਾਰ ਵਲੋਂ ਜੋ ਕਿਸਾਨਾਂ ਨੇ ਗੰਨਾ ਵੇਚਿਆ ਸੀ | ਉਹ ਪੈਸੇ ਕਿਸਾਨਾਂ ਨੂੰ ਦੇਣ 'ਚ ਦੇਰੀ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਜਲਦ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਪਾਏ ਜਾਣ ਨਹੀਂ ਤਾਂ ਕਿਸਾਨ ਰੋਸ ਮੁਜ਼ਾਹਰੇ ਕਰਨਗੇ | ਇਸ ਮੌਕੇ ਸੂਬਾ ਜਨਰਲ ਸਕੱਤਰ ਪਿ੍ਥਪਾਲ ਸਿੰਘ ਗੁਰਾਇਆ, ਸੂਬਾ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ, ਸੂਬਾ ਕੋਰ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ, ਸਰਕਲ ਪ੍ਰਧਾਨ ਦਸੂਹਾ ਗੁਰਪ੍ਰੀਤ ਸਿੰਘ ਸੰਧੂ, ਸਰਕਲ ਪ੍ਰਧਾਨ ਬੇਟ ਏਰੀਆ ਜੱਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਨੂੰ ਵੋਟਰ ਮੈਪਿੰਗ ਕਾਰਜ 'ਚ ਬੀ. ਐੱਲ. ਓ. ਦਾ ਸਹਿਯੋਗ ਕਰਨ ਦੀ ਅਪੀਲ ਅਗਲੀ ਖ਼ਬਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨ ਦਾ ਐਲਾਨ
Ad Position 24