20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਫੂਡ ਸੇਫਟੀ ਟੀਮ ਨੇ ਵੱਖ-ਵੱਖ ਸਥਾਨਾਂ 'ਤੇ ਮਠਿਆਈ ਨਿਰਮਾਤਾਵਾਂ ਲਈ ਲਗਾਇਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੀਆਂ ਹਦਾਇਤਾਂ 'ਤੇ ਡਾ. ਜਤਿੰਦਰ ਭਾਟੀਆ ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਟੀਮ ਹੁਸ਼ਿਆਰਪੁਰ ਵਲੋਂ ਮਾਹਿਲਪੁਰ ਤੇ ਗੜ੍ਹਸ਼ੰਕਰ ਖੇਤਰ 'ਚ ਖਾਣ-ਪੀਣ ਪਦਾਰਥਾਂ ਦੇ ਸੈਂਪਲ ਲਏ ਗਏ ਅਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਗਈਆਂ | ਇਸ ਦੌਰਾਨ ਮਠਿਆਈ ਨਿਰਮਾਤਾਵਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਫੂਡ ਬਿਜ਼ਨੈੱਸ ਆਪ੍ਰੇਟਰਾਂ ਦੀਆਂ ਸਮੱਸਿਆਵਾਂ ਤੇ ਚਿੰਤਾਵਾਂ ਨੂੰ ਸਮਝਣ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਫੂਡ ਸੇਫ਼ਟੀ ਨਿਯਮਾਂ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਖ਼ਾਸ ਤੌਰ 'ਤੇ ਪਨੀਰ ਦੀ ਸਾਫ਼-ਸੁਥਰੀ ਤਿਆਰੀ ਸਬੰਧੀ ਪ੍ਰਕਿਰਿਆਵਾਂ 'ਤੇ ਜ਼ੋਰ ਦਿੱਤਾ ਗਿਆ ਅਤੇ ਫੂਡ ਸੇਫ਼ਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਤੋਂ ਬਾਅਦ ਮਾਹਿਲਪੁਰ ਅਤੇ ਗੜ੍ਹਸ਼ੰਕਰ ਖੇਤਰ 'ਚ ਸਟਰੀਟ ਫੂਡ ਵੈਂਡਰਾਂ, ਖ਼ਾਸ ਕਰਕੇ ਗੋਲ-ਗੱਪਾ ਵੈਂਡਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਫ਼ਾਈ ਸੰਬੰਧੀ ਸਥਿਤੀਆਂ ਦਾ ਮੁਲਾਂਕਣ ਕੀਤਾ ਗਿਆ | ਇਸ ਦੌਰਾਨ ਤਿਆਰ-ਖਾਣਯੋਗ ਗੋਲ-ਗੱਪੇ ਅਤੇ ਗੋਲ-ਗੱਪੇ ਦੇ ਪਾਣੀ ਦੇ ਦੋ ਸੈਂਪਲ ਇਕੱਠੇ ਕੀਤੇ ਗਏ, ਜਿਨ੍ਹਾਂ ਨੂੰ ਲੈਬਾਰਟਰੀ ਵਿਸ਼ਲੇਸ਼ਣ ਲਈ ਭੇਜਿਆ ਜਾਵੇਗਾ | ਟੀਮ ਵਲੋਂ ਸਾਰੇ ਵੈਂਡਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਸਿਰਫ਼ ਪੀਣਯੋਗ ਪਾਣੀ ਦੀ ਵਰਤੋਂ ਕਰਨ, ਸਫ਼ਾਈ ਬਣਾਈ ਰੱਖਣ ਤੇ ਐਪਰਨ, ਦਸਤਾਨੇ ਤੇ ਸਿਰ ਕਵਰ ਵਰਗਾ ਸੁਰੱਖਿਆ ਸਾਮਾਨ ਲਾਜ਼ਮੀ ਤੌਰ 'ਤੇ ਪਹਿਨਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਫੂਡ ਸੇਫ਼ਟੀ ਟੀਮ ਹੁਸ਼ਿਆਰਪੁਰ ਵਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ, ਤਾਂ ਇਸ ਸੰਬੰਧੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਜਾਂ ਫੂਡ ਸੇਫ਼ਟੀ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਮੰਚ ਦੀ ਮੀਟਿੰਗ ਹੋਈ ਅਗਲੀ ਖ਼ਬਰ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਲਾਪਰਵਾਹੀ ਬੇਨਕਾਬ, ਨਵੀਂ ਬਣੀ ਸੜਕ ਕੁਝ ਹੀ ਦਿਨਾਂ 'ਚ ਟੁੱਟਣ ਲੱਗੀ
Ad Position 24