20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੂਦ ਦੀ ਅਗਵਾਈ 'ਚ ਰਾਜ ਕੁਮਾਰ ਆਦੀਆ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਕੌਂਸਲਰ ਦਾ ਚੋਣ ਲੜਨ ਵਾਲੇ ਰਾਜ ਕੁਮਾਰ ਆਦੀਆ, ਪਤਨੀ ਰੇਨੂੰ, ਪੁੱਤਰ ਰਾਹੁਲ ਆਦੀਆ ਤੇ ਹੋਰਨਾਂ ਸਮੇਤ ਕਾਂਗਰਸ ਛੱਡ ਤੀਕਸ਼ਣ ਸੂਦ ਦੀ ਅਗਵਾਈ 'ਚ ਭਾਜਪਾ ਕੌਂਸਲਰ ਸੁਰਿੰਦਰ ਪਾਲ ਭੱਟੀ ਰਾਹੀਂ ਭਾਜਪਾ 'ਚ ਸ਼ਾਮਿਲ ਹੋਣ ਗਏ | ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਤੀਕਸ਼ਣ ਸੂਦ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਸ਼ਾਮਿਲ ਹੋ ਗਿਆ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਆਏ ਦਿਨ ਭਾਰੀ ਗਿਣਤੀ 'ਚ ਲੋਕ ਭਾਜਪਾ 'ਚ ਸ਼ਾਮਲ ਹੋ ਰਹੇ ਹਨ | ਇਸ ਮੌਕੇ ਰਾਜ ਕੁਮਾਰ ਆਦੀਆ ਨੇ ਕਿਹਾ ਕਿ ਭਾਜਪਾ ਵਲੋਂ ਪਿਛੜੇ ਵਰਗਾਂ ਦੇ ਅਧਿਕਾਰਾਂ ਅਤੇ ਦੇਸ਼ ਦੇ ਹੱਕ ਦੀ ਗੱਲ ਕੀਤੀ ਗਈ ਅਤੇ ਸਾਰਿਆਂ ਦਾ ਸਾਥ ਅਤੇ ਸਾਰਿਆਂ ਦਾ ਵਿਕਾਸ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਸਾਬਕਾ ਕੌਂਸਲਰ ਸੁਰੇਸ਼ ਭਾਟੀਆ, ਰਾਕੇਸ਼ ਸੂਦ ਅਤੇ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਉਰਦੂ ਆਮੋਜ਼ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਬ੍ਰਾਹਮਣ ਸਭਾ ਮੁਕੇਰੀਆਂ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਜੈਅੰਤੀ ਸਬੰਧੀ ਸਮਾਗਮ
Ad Position 24