20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗ੍ਰਾਮ ਸਭਾ ਦੇਹਰਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪਿੰਡ ਦੇਹਰਾ ਦੀ ਗ੍ਰਾਮ ਸਭਾ ਦਾ ਵਫ਼ਦ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ਕੀਤੀ ਕਿ ਮੇਟ ਬਿਮਲਾ ਦੇਵੀ ਨਾਲ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ | ਧੀਮਾਨ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ 11 ਦਸੰਬਰ 2025 ਨੂੰ ਮੇਟ ਬਿਮਲਾ ਦੇਵੀ ਨੂੰ ਮਸਟਰੋਲ ਜਾਰੀ ਕਰਨ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਪਰ 4 ਮਹੀਨੇ ਬੀਤ ਜਾਣ ਦੇ ਬਾਵਜੂਦ ਮੇਟ ਨੂੰ ਮਸਟਰੋਲ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਵੀ ਮੇਟ ਸਾਥੀਆਂ ਦੀ ਬਹਾਲੀ ਦਾ ਮਸਲਾ ਹੇਠਲੇ ਪੱਧਰ ਦੇ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ | ਲੋਕਪਾਲ ਮਨਰੇਗਾ ਦੇ ਹੁਕਮਾਂ ਨੂੰ ਵੀ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਜਾ ਰਿਹਾ | ਧੀਮਾਨ ਨੇ ਕਿਹਾ ਕਿ ਮਨਰੇਗਾ ਦੇ ਕੰਮਾਂ ਵਿਚ ਸਰਕਾਰੀ ਤੌਰ 'ਤੇ ਰਾਜਨੀਤੀ ਭਾਰੂ ਹੋ ਚੁੱਕੀ ਹੈ | ਧੀਮਾਨ ਨੇ ਕਿਹਾ ਕਿ ਜੇਕਰ ਇੰਝ ਹੀ ਬੇਇਨਸਾਫੀ ਜਾਰੀ ਰਹੀ ਤਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਨਸਾਫ਼ ਲਈ ਪਟੀਸ਼ਨ ਦਾਇਰ ਕੀਤੀ ਜਾਵੇਗੀ | ਵਫ਼ਦ ਵਿਚ ਅਸ਼ੋਕ ਕੁਮਾਰ, ਰਾਮਜੀ ਦਾਸ, ਦਰਸ਼ਨ ਲਾਲ, ਪੰਚ ਅਸ਼ੋਕ ਕੁਮਾਰ ਤੇ ਪ੍ਰੇਮ ਚੰਦ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੇ ਅਹੁਦੇਦਾਰਾਂ ਦੀ ਚੋਣ ਹੋਈ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਲੂ ਤੇ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
Ad Position 24