20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 21-04-2026
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ, ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸ਼ਹੀਦ ਬਾਬਾ ਦੀਪ ਸਿੰਘ ਜੀ ਸਭਾ ਅਤੇ ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਦੇ ਸਮੂਹ ਸੇਵਾਦਾਰ, ਜੀ.ਐੱਨ.ਏ. ਗਰੁੱਪ ਮੇਹਟੀਆਣਾ ਦੇ ਸਹਿਯੋਗ ਅਤੇ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਦੇ ਯਤਨਾਂ ਸਦਕਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਬਿਰਧ ਆਸ਼ਰਮ ਦੇ ਬੱਚਿਆਂ ਦੇ ਕੀਰਤਨੀ ਜਥੇ ਤੇ ਢਾਡੀ ਉਂਕਾਰ ਸਿੰਘ ਮਾਨ ਟੂਟੋਮਜਾਰਾ ਵਾਲਿਆਂ ਨੇ ਸੰਗਤਾਂ ਨੂੰ ਵਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਢਾਡੀ ਉਂਕਾਰ ਸਿੰਘ ਮਾਨ ਨੇ ਕਿਹਾ ਕਿ ਅੱਜ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜੀਏ ਤਾਂ ਜੋ ਉਹ ਬੁਰੀ ਸੰਗਤ ਤੋਂ ਬਚ ਸਕਣ | ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਬਿਰਧ ਆਸ਼ਰਮ ਹਰਿਆਣਾ ਵਿਖੇ ਹਰੇਕ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਡਾ. ਕਰਨ ਖੰਨਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾਂਦਾ ਹੈ | ਇਸ ਮੌਕੇ ਗੁਰਦਿਆਲ ਸਿੰਘ ਧਾਮੀ, ਬਾਬਾ ਜਰਨੈਲ ਸਿੰਘ, ਬਾਬਾ ਉਂਕਾਰ ਸਿੰਘ ਧਾਮੀ, ਐੱਸ. ਪੀ ਹਰਭਜਨ ਸਿੰਘ, ਇੰਸ: ਪਰਮਿੰਦਰ ਸਿੰਘ, ਗੁਰਦੀਪ ਸਿੰਘ ਧਾਮੀ, ਸਤਪਾਲ ਸਿੰਘ ਡਡਿਆਣਾ, ਮਨਜੀਤ ਸਿੰਘ ਯੂ.ਕੇ, ਅਜੀਤ ਸਿੰਘ ਬੈਲਜੀਅਮ, ਕਰਮਜੀਤ ਸਿੰਘ, ਇਸ਼ਮੀਤ ਸਿੰਘ, ਮਨਿੰਦਰ ਸਿੰਘ, ਏਕਮਜੋਤ ਸਿੰਘ, ਜਸਪ੍ਰੀਤ ਸਿੰਘ ਵਿਰਕ, ਜਥੇ: ਸੰਤੋਖ ਸਿੰਘ ਡਡਿਆਣਾ, ਬਿੱਕਰ ਸਿੰਘ ਸ਼ੇਰਪੁਰ, ਪਰਮਿੰਦਰ ਸਿੰਘ ਮੰਗਾ, ਇਕਬਾਲ ਸਿੰਘ ਬੁੱਗਾ, ਕੁਲਦੀਪ ਕੁਮਾਰ, ਪਨਵ ਸਿੰਘ ਰਾਣਾ, ਬਲਵੰਤ ਸਿੰਘ, ਗੁਰਦੀਪ ਸਿੰਘ ਪਾਵਲਾ, ਤਾਰਾ ਸਿੰਘ, ਤਰਨਜੀਤ ਸਿੰਘ, ਪਰਮਿੰਦਰ ਸਿੰਘ, ਗੌਰਵ ਹਰਿਆਣਾ, ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਜਤਿੰਦਰ ਸਿੰਘ ਰਾਣਾ, ਗਿਫਤੂ ਸਿੰਘ ਰਾਣਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ਦਾ ਸਾਹਿਤਕ ਮੈਗਜ਼ੀਨ 'ਗੋਬਿੰਦ ਨਿਧੀ' ਜਾਰੀ ਅਗਲੀ ਖ਼ਬਰ ਦਇਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਦਾ ਨਤੀਜਾ ਸ਼ਾਨਦਾਰ
Ad Position 24