14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਚੇਅਰਪਰਸਨ ਡਿੰਪਲ ਕੌਰ ਤੇ ਵਾਈਸ ਚੇਅਰਮੈਨ ਚੀਮਾ ਨੇ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 22-04-2026
ਦਸੂਹਾ, 21 ਅਪ੍ਰੈਲ (ਭੁੱਲਰ)-ਬਲਾਕ ਸੰਮਤੀ ਦਫ਼ਤਰ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਬਲਾਕ ਸੰਮਤੀ ਦੀ ਨਵੀਂ ਚੁਣੀ ਗਈ | ਚੇਅਰਪਰਸਨ ਡਿੰਪਲ ਕੌਰ ਤੇ ਵਾਈਸ ਚੇਅਰਮੈਨ ਗਗਨਦੀਪ ਸਿੰਘ ਚੀਮਾ ਨੇ ਅਹੁਦਾ ਸੰਭਾਲਿਆ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਬਹੁਤ ਵੱਡੀ ਜ਼ਿੰਮੇਵਾਰੀ ਬਲਾਕ ਸੰਮਤੀ ਮੈਂਬਰਾਂ ਅਤੇ ਨਵੇਂ ਚੁਣੀ ਗਈ ਚੇਅਰ ਪਰਸਨ ਡਿੰਪਲ ਕੌਰ ਅਤੇ ਵਾਈਸ ਚੇਅਰਮੈਨ ਗਗਨਦੀਪ ਸਿੰਘ ਚੀਮਾ ਨੂੰ ਸੰਭਾਲੀ ਗਈ ਹੈ ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨਗੇ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲਾਈ ਹੈ ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਬੇਹੱਦ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਦੇ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਗਏ ਮੈਂਬਰਾਂ ਵਲੋਂ ਪਾਰਦਰਸ਼ੀ ਢੰਗਾ ਨਾਲ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ | ਉਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੋਣ | ਇਸ ਮੌਕੇ ਵਿਧਾਇਕ ਵਲੋਂ ਨਵੇਂ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਦਾ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਦੀ ਚੇਅਰਪਰਸਨ ਡਿੰਪਲ ਕੌਰ ਤੇ ਵਾਈਸ ਚੇਅਰਮੈਨ ਗਗਨਦੀਪ ਸਿੰਘ ਚੀਮਾ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਾਜ਼ਰ ਸਨ | ਇਸ ਸਮੇਂ ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ, ਕੇ. ਪੀ. ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਗੁਰਪ੍ਰੀਤ ਸਿੰਘ ਲਵਲੀ, ਨਵਦੀਪ ਪਾਲ ਸਿੰਘ ਰਿੰਪਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਵਿੰਦਰ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੋਮਾ ਦੇਵੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੁਖਵਿੰਦਰ ਸਿੰਘ ਵਿਰਕ, ਗੁਰਪ੍ਰੀਤ ਸਿੰਘ ਸੰਧੂ, ਗੁਰਪ੍ਰੀਤ ਵਿਰਕ, ਮਨਜਿੰਦਰ ਸਿੰਘ ਗਿੱਲ, ਬਲਦੇਵ ਸਿੰਘ ਬੁਧੋਬਰਕਤ, ਦਿਲਬਾਗ ਸਿੰਘ ਗਾਲੋਵਾਲ, ਸੁੱਖੀ ਸਰਪੰਚ, ਪਰਮਜੀਤ ਸਿੰਘ ਪੰਮਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾਤਾਰਪੁਰ ਵਿਖੇ ਪਰਸ਼ੂਰਾਮ ਜੈਅੰਤੀ ਮਨਾਈ ਅਗਲੀ ਖ਼ਬਰ ਪਿਟਸਬਰਗ, ਕੈਲੀਫੋਰਨੀਆ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਮਨਾਏ ਗਏ 135ਵੇਂ ਜਨਮ ਦਿਵਸ ਮÏਕੇ ਪੁੱਜੀਆਂ ਭਾਈਚਾਰੇ ਦੀਆਂ...
Ad Position 24