ਅੱਡਾ ਸਰਾਂ, 21 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਹਾਈ ਸਕੂਲ ਕੰਧਾਲਾ ਜੱਟਾਂ ਵਿਖੇ ਸਕੂਲ ਮੁਖੀ ਸੁਖਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਕ ਸਮਾਗਮ ਦੌਰਾਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਕੂਲ ਦੀ ਚਾਰਦੀਵਾਰੀ ਅਤੇ ਸਕੂਲ ਦੇ ਨਵੇਂ ਬਣੇ ਕਮਰੇ ਆਰਟ ਕਰਾਫ਼ਟ ਦਾ ਉਦਘਾਟਨ ਕੀਤਾ | ਇਸ ਮੌਕੇ ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ ਵੀ ਮੌਜੂਦ ਸਨ | ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਸਮਾਗਮ ਦੌਰਾਨ ਵਿਧਾਇਕ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਨਵੀਂ ਕ੍ਰਾਂਤੀ ਲਿਆਂਦੀ ਹੈ ਤੇ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਮੌਕੇ ਵਿਧਾਇਕ ਰਾਜਾ ਨੇ ਬੋਰਡ ਦੀਆਂ ਕਲਾਸਾਂ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਇੰਦਰਜੀਤ ਸਿੰਘ ਪਿ੍ੰਸੀਪਲ ਜੌੜਾ ਬਘਿਆੜੀ, ਪਿ੍ੰਸੀਪਲ ਅਸ਼ੋਕ ਕੁਮਾਰ, ਮਨਜੀਤ ਸਿੰਘ, ਆਸ਼ਾ ਰਾਣੀ, ਜਤਿੰਦਰਪਾਲ ਸਿੰਘ, ਕੁੰਦਨ ਸਿੰਘ, ਜਸਵਿੰਦਰ ਬਾਂਸਲ ਬੀ.ਪੀ.ਈ.ਓ., ਪਵਨਦੀਪ ਕੌਰ, ਸ਼ਕੰੁਤਲਾ ਦੇਵੀ, ਗੁਰਚਰਨ ਖੋਖਰ, ਗੁਰਮੁਖ ਸਿੰਘ, ਸੁੱਚਾ ਸਿੰਘ ਨੰਬਰਦਾਰ, ਜਸਵੀਰ ਸਿੰਘ, ਸਰਪੰਚ ਹਰਪ੍ਰੀਤ ਕੌਰ, ਪ੍ਰਧਾਨ ਅੰਮਿ੍ਤਪਾਲ ਸਿੰਘ, ਰਣਜੀਤ ਕੌਰ, ਇੰਦਰਜੀਤ ਕੌਰ, ਮਨਜੀਤ ਕੌਰ, ਹਰਦੀਪ ਸਿੰਘ, ਨਿਰਮਲ ਕੁਮਾਰ, ਰੀਨਾ ਸ਼ਰਮਾ, ਗੁਰਪ੍ਰੀਤ ਕੌਰ, ਗੁਰਬਖ਼ਸ਼ ਕੌਰ, ਰਾਜਵਿੰਦਰ ਸਿੰਘ ਸ਼ਾਹੀ, ਭਰਤ ਤਲਵਾੜ ਆਦਿ ਹਾਜ਼ਰ ਸਨ |
ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਲਈ ਵਚਨਬੱਧ- ਰਾਜਾ
ਅਜੀਤ ਡੈਸਕ
22-04-2026