14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ

Ad Position 21
No active advertisement
ਅਜੀਤ ਡੈਸਕ 22-04-2026
ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪੱਕੀਆਂ ਅਸਾਮੀਆਂ 'ਤੇ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪੋ੍ਰਫ਼ੈਸਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਿਚ ਉਚੇਰੀ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵਿਰੁੱਧ ਗ਼ੁੱਸੇ ਦੀ ਭਾਵਨਾ ਹੈ | ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਬਹੁਤ ਘੱਟ ਹਨ ਅਤੇ ਉਹ ਤਨਖ਼ਾਹਾਂ ਵੀ ਤਿੰਨ-ਚਾਰ ਮਹੀਨਿਆਂ ਤੋਂ ਬਾਅਦ ਮਿਲਦੀ ਹੈ ਜਿਸ ਕਾਰਨ ਸਾਡੇ ਲਈ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋਇਆ ਪਆ ਹੈ | ਵਿੱਤ ਵਿਭਾਗ ਨੇ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਮੇਂ-ਸਿਰ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਪਰ ਬਾਵਜੂਦ ਇਸ ਦੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਸਿਰ 'ਤੇ ਇਨ੍ਹਾਂ ਪੱਤਰਾਂ ਨਾਲ ਕੋਈ ਜੂੰ ਨਹੀਂ ਸਰਕ ਰਹੀ ਜਿਸ ਨਾਲ ਪੰਜਾਬ ਸਰਕਾਰ ਦੇ ਅਕਸ ਨੂੰ ਵੀ ਸੱਟ ਵੱਜਦੀ ਹੈ ਅਤੇ ਇਸ ਕਾਰਨ ਅਧਿਆਪਕਾਂ ਵਿਚ ਰੋਸ ਹੈ | ਇਸ ਮੌਕੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਮੰਗ ਕੀਤੀ ਕਿ ਸਾਡੀਆਂ ਤਨਖ਼ਾਹਾਂ ਜਲਦੀ ਤੋਂ ਜਲਦੀ ਅਤੇ ਮਹੀਨੇ ਦੇ ਮਹੀਨੇ ਜਾਰੀ ਕੀਤੀਆਂ ਜਾਣ | ਅਜਿਹਾ ਨਾ ਹੋਣ ਦੀ ਸੂਰਤ ਵਿਚ ਮਜਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ ਜਿਸ ਦੀ ਨਿਰੋਲ ਜ਼ਿੰਮੇਵਾਰੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਵਧ ਰਿਹਾ ਮਿਆਰ, ਵਿਦਿਆਰਥੀਆਂ ਨੂੰ ਮਿਲ ਰਿਹਾ ਵੱਡਾ ਲਾਭ- ਵਿਧਾਇਕ ਘੁੰਮਣ ਅਗਲੀ ਖ਼ਬਰ ਰਹੱਲੀ ਤੋਂ ਬਢੇਲਾਂ ਸੜਕ ਘਟੀਆ ਮਟੀਰੀਅਲ ਕਾਰਨ 24 ਘੰਟੇ 'ਚ ਹੋਈ ਖ਼ਰਾਬ
Ad Position 24