14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਵਧ ਰਿਹਾ ਮਿਆਰ, ਵਿਦਿਆਰਥੀਆਂ ਨੂੰ ਮਿਲ ਰਿਹਾ ਵੱਡਾ ਲਾਭ- ਵਿਧਾਇਕ ਘੁੰਮਣ

Ad Position 21
No active advertisement
ਅਜੀਤ ਡੈਸਕ 22-04-2026

ਦਸੂਹਾ, 21 ਅਪ੍ਰੈਲ (ਕੌਸ਼ਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੀ ਜਾ ਰਹੀ ਕ੍ਰਾਂਤੀਕਾਰੀ ਬਦਲਾਵਾਂ ਕਾਰਨ ਸਰਕਾਰੀ ਸਕੂਲਾਂ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਤੇ ਇਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਿੰਗੜ ਕਲਾਂ ਵਿਖੇ ਸਾਲਾਨਾ ਸਮਾਗਮ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਵਿਚ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਆਂ ਲੈਬਾਰਟਰੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲੇਗੀ | ਇਸ ਨਾਲ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਤਜਰਬਾ ਵੀ ਹਾਸਲ ਕਰਨਗੇ | ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਸਰਕਾਰੀ ਸਕੂਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ, ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇ ਦੇ ਯੁੱਗ ਵਿਚ ਅੱਗੇ ਵਧਣ ਲਈ ਤਿਆਰ ਕੀਤਾ ਜਾ ਸਕੇ | ਉਨ੍ਹਾਂ ਸਕੂਲ ਦੇ ਗੌਰਵਮਈ ਇਤਿਹਾਸ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਸੰਸਥਾ ਨੇ ਹਮੇਸ਼ਾਂ ਸਮਾਜ ਨੂੰ ਕਾਬਲ ਤੇ ਕਾਮਯਾਬ ਵਿਦਿਆਰਥੀ ਦਿੱਤੇ ਹਨ | ਉਨ੍ਹਾਂ ਹੋਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਤੇ ਸਿਹਤ ਖੇਤਰ ਨੂੰ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ | ਪਿ੍ੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਵਪਾਰਕ ਹੁਨਰ ਸਿਖਲਾਈ ਦੇ ਕੇ ਆਤਮ-ਨਿਰਭਰ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪੱਧਰ ਵਿਚ ਸੁਧਾਰਾਂ ਦੇ ਨਤੀਜੇ ਵਜੋਂ ਸਾਲ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਅਤੇ 845 ਨੇ ਨੀਟ ਪ੍ਰੀਖਿਆ ਪਾਸ ਕੀਤੀ, ਜੋ ਵੱਡੀ ਪ੍ਰਾਪਤੀ ਹੈ | ਇਸ ਦੌਰਾਨ ਵਿਧਾਇਕ ਵਲੋਂ ਪੜ੍ਹਾਈ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਪਿ੍ੰਸੀਪਲ ਲਖਵੀਰ ਸਿੰਘ, ਕੇ. ਪੀ. ਸੰਧੂ ਚੇਅਰਮੈਨ, ਮਾਸਟਰ ਜਸਵੰਤ ਸਿੰਘ, ਮਨਜਿੰਦਰ ਸਿੰਘ ਗਿੱਲ ਸਰਪੰਚ, ਵਿੱਕੀ ਗਿੱਲ, ਗੁਰਸ਼ਰਨ ਸਿੰਘ, ਇੰਸਪੈਕਟਰ ਸ਼ਿੰਗਾਰਾ ਸਿੰਘ, ਬੱਬੀ ਗਿੱਲ, ਜਗਦੀਪ ਸਿੰਘ ਤੇ ਗੁਰਤੇਗ ਸਿੰਘ ਸਮੇਤ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਾਜ ਮੰਗਣ ਤੇ ਕੁੱਟਮਾਰ ਕਰਨ 'ਤੇ ਪਤੀ, ਸੱਸ, ਸਹੁਰਾ ਸਮੇਤ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ
Ad Position 24