14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਮੰਡ ਖੇਤਰ 'ਚੋਂ ਵੱਡੀ ਮਾਤਰਾ 'ਚ ਲਾਹਣ ਤੇ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 22-04-2026

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਆਬਕਾਰੀ ਵਿਭਾਗ ਵਲੋਂ ਗ਼ੈਰ-ਕਾਨੂੰਨੀ ਸ਼ਰਾਬ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਕਸਾਈਜ਼ ਸਰਕਲ ਦਸੂਹਾ ਅਧੀਨ ਸੰਵੇਦਨਸ਼ੀਲ 'ਮੰਡ' ਖੇਤਰਾਂ ਵਿਚ ਵੱਡੇ ਪੱਧਰ 'ਤੇ ਅੰਤਰ-ਜ਼ਿਲ੍ਹਾ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਕਾਰਵਾਈ ਦਾ ਮਕਸਦ ਗ਼ੈਰ-ਕਾਨੂੰਨੀ ਸ਼ਰਾਬ ਦੀ ਤਿਆਰੀ 'ਤੇ ਰੋਕ ਲਗਾਉਣਾ, ਮਾਲੀਆ ਨੁਕਸਾਨ ਨੂੰ ਰੋਕਣਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਸੀ | ਇਸ ਮੁਹਿੰਮ ਦੀ ਕੁੱਲ ਨਿਗਰਾਨੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਸਹਾਇਕ ਆਬਕਾਰੀ ਕਮਿਸ਼ਨਰ ਹਨੁਵੰਤ ਸਿੰਘ ਵਲੋਂ ਕੀਤੀ ਗਈ, ਜਦਕਿ ਮੌਕੇ 'ਤੇ ਕਾਰਵਾਈ ਦੀ ਅਗਵਾਈ ਆਬਕਾਰੀ ਅਧਿਕਾਰੀ ਹੁਸ਼ਿਆਰਪੁਰ-2 ਪ੍ਰੀਤ ਭੁਪਿੰਦਰ ਸਿੰਘ ਨੇ ਕੀਤੀ | ਉਨ੍ਹਾਂ ਦੇ ਨਾਲ ਡੀ. ਐੱਸ. ਪੀ. ਦਸੂਹਾ ਹਰਗੁਰਦੇਵ ਸਿੰਘ, ਐੱਸ. ਐੱਚ. ਓ. ਦਸੂਹਾ ਅਮਰਜੀਤ ਕੌਰ, ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ | ਇਸ ਸਾਂਝੀ ਅੰਤਰ-ਜ਼ਿਲ੍ਹਾ ਮੁਹਿੰਮ 'ਚ ਹੁਸ਼ਿਆਰਪੁਰ ਆਬਕਾਰੀ ਵਿਭਾਗ, ਗੁਰਦਾਸਪੁਰ ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਭਾਗ ਲਿਆ | ਆਬਕਾਰੀ ਟੀਮ 'ਚ ਇੰਸਪੈਕਟਰ ਪਰਵਿੰਦਰ ਕੁਮਾਰ, ਅਜੈ ਕੁਮਾਰ, ਰਸ਼ਪਾਲ ਸਿੰਘ, ਲਵਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਿਲ ਰਹੇ, ਜਦਕਿ ਗੁਰਦਾਸਪੁਰ ਰੇਂਜ ਤੋਂ ਇੰਸਪੈਕਟਰ ਦੀਪਕ, ਪੰਕਜ ਗੁਪਤਾ ਅਤੇ ਕਸ਼ਮੀਰ ਸਿੰਘ ਨੇ ਸਹਿਯੋਗ ਦਿੱਤਾ | ਸਹਾਇਕ ਕਮਿਸ਼ਨਰ ਹਨੁਵੰਤ ਸਿੰਘ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਸਵੇਰੇ ਲਗਪਗ 6 ਵਜੇ ਸ਼ੁਰੂ ਹੋਈ ਅਤੇ ਛੇ ਘੰਟਿਆਂ ਤੋਂ ਵੱਧ ਸਮੇਂ ਤੱਕ ਜਾਰੀ ਰਹੀ | ਇਸ ਦੌਰਾਨ ਬਿਆਸ ਦਰਿਆ ਦੇ ਕਿਨਾਰੇ ਸਥਿਤ ਸੰਵੇਦਨਸ਼ੀਲ 'ਮੰਡ' ਖੇਤਰਾਂ, ਖ਼ਾਸ ਕਰਕੇ ਪਿੰਡ ਭਿਖੋਵਾਲ, ਟੇਰਕਿਆਨਾ ਤੇ ਸੈਦਪੁਰ ਵਿਚ ਵਿਸਥਾਰ ਨਾਲ ਤਲਾਸ਼ੀ ਕੀਤੀ ਗਈ | ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਸ਼ਰਾਬ ਬਣਾਉਣ ਵਿਚ ਵਰਤੀ ਜਾਣ ਵਾਲੀ ਵੱਡੀ ਮਾਤਰਾ ਵਿਚ ਸਮੱਗਰੀ ਬਰਾਮਦ ਕੀਤੀ ਗਈ, ਜਿਸ ਨੰੂ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ | ਬਰਾਮਦ ਸਮੱਗਰੀ 'ਚ 15 ਟੀਨ, 8 ਲੋਹੇ ਦੇ ਡਰੰਮ, 4 ਚੱਲਦੀਆਂ ਭੱਟੀਆਂ, 5 ਪਲਾਸਟਿਕ ਕੈਨ, 95 ਤਿ੍ਪਾਲਾਂ 'ਚ ਲਗਪਗ 50,000 ਕਿੱਲੋਗ੍ਰਾਮ ਲਾਹਣ (ਫਰਮੈਂਟਡ ਵਾਸ਼) ਅਤੇ 75 ਲੀਟਰ ਅਵੈਧ ਸ਼ਰਾਬ ਸ਼ਾਮਿਲ ਹੈ | ਸਹਾਇਕ ਕਮਿਸ਼ਨਰ ਆਬਕਾਰੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਗੈਰ-ਕਾਨੂੰਨੀ ਸਪਲਾਈ ਚੇਨ ਨੂੰ ਤੋੜਨ, ਮਾਲੀਆ ਦੀ ਰੱਖਿਆ ਕਰਨ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਸੰਵੇਦਨਸ਼ੀਲ ਖੇਤਰਾਂ 'ਚ ਅਜਿਹੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਆਬਕਾਰੀ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ | ਇਹ ਸਾਂਝਾ ਯਤਨ ਗ਼ੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਐੱਸ. ਐੱਮ. ਓ. ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਦਾਜ ਮੰਗਣ ਤੇ ਕੁੱਟਮਾਰ ਕਰਨ 'ਤੇ ਪਤੀ, ਸੱਸ, ਸਹੁਰਾ ਸਮੇਤ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24