14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿਵਲ ਸਰਜਨ ਵਲੋਂ ਐੱਸ. ਐੱਮ. ਓ. ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ, ਜਿਸ ਵਿਚ ਕਈ ਅਹਿਮ ਸਿਹਤ ਸੇਵਾਵਾਂ ਤੇ ਸਿਹਤ ਪ੍ਰੋਗਰਾਮਾਂ ਦੇ ਨਾਲ ਨਾਲ ਮਾਤਾ ਅਤੇ ਬੱਚਾ ਸਿਹਤ ਨਾਲ ਸੰਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ, ਮੁੱਖ ਮੰਤਰੀ ਸਿਹਤ ਯੋਜਨਾ, ਏਡਜ਼ ਕੰਟਰੋਲ ਪ੍ਰੋਗਰਾਮ, ਟੀਬੀ ਪ੍ਰੋਗਰਾਮ ਦੀ 100 ਦਿਨਾਂ ਮੁਹਿੰਮ, ਅਗਾਮੀ ਡੇਂਗੂ ਸੀਜ਼ਨ ਤੇ ਹੋਰ ਪ੍ਰੋਗਰਾਮਾਂ 'ਤੇ ਚਰਚਾ ਕੀਤੀ ਗਈ | ਸਿਵਲ ਸਰਜਨ ਨੇ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ | ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਤੇ ਟੀਬੀ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕੀਤੀ ਗਈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਾਰੇ ਅੱੈਸ. ਐੱਮ. ਓਜ਼ ਨੂੰ ਕਿਹਾ ਕਿ ਉਹ ਨੈਸ਼ਨਲ ਪ੍ਰੋਗਰਾਮਾਂ ਦੀ ਸਮੇਂ ਸਮੇਂ 'ਤੇ ਸਮੀਖਿਆ ਕਰਨ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਟੀ. ਪੀ. ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸ਼ਕਤੀ ਸ਼ਰਮਾ, ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹੰਮਦ ਆਸਿਫ਼, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ 1100 ਕਾਪੀਆਂ ਭੇਟ ਅਗਲੀ ਖ਼ਬਰ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਮੰਡ ਖੇਤਰ 'ਚੋਂ ਵੱਡੀ ਮਾਤਰਾ 'ਚ ਲਾਹਣ ਤੇ ਸ਼ਰਾਬ ਬਰਾਮਦ
Ad Position 24