ਦਸੂਹਾ, 21 ਅਪ੍ਰੈਲ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ.ਐੱਡ. ਸੈਸ਼ਨ 2024-26 ਅਤੇ 2025-27 ਦੇ ਵਿਦਿਆਰਥੀਆਂ ਦੇ ਪੀ.ਐੱਸ.ਟੀ.ਟੀ.ਅਤੇ ਸੀ.ਟੀ.ਟੀ. ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਦੇ ਅੰਦਰ ਚੱਲ ਰਹੇ ਸੈੱਲਫ਼ ਸਟੱਡੀ ਕੋਰਸ 'ਟੀਚਿੰਗ ਐਪਟੀਟਿਊਡ' ਅਤੇ 'ਚਾਈਲਡ ਸਾਈਕਾਲੋਜੀ' ਦੇ ਸਦਕਾ ਵਿਦਿਆਰਥੀਆਂ ਨੇ ਇਨ੍ਹਾਂ ਨਤੀਜਿਆਂ ਵਿਚ ਮੱਲ੍ਹਾਂ ਮਾਰੀਆਂ, ਜਿਨ੍ਹਾਂ ਵਿਚ ਕਾਲਜ ਦੇ ਕੁੱਲ 54 ਵਿਦਿਆਰਥੀਆਂ ਨੇ ਪਾਸ ਕੀਤਾ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੁੱਚੀ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਨੂੰ ਇਸ ਵਧੀਆ ਕਾਰਗੁਜ਼ਾਰੀ ਲਈ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |