14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ 'ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ (ਬ) ਦੀ ਬਣੇਗੀ- ਨਰਿੰਦਰਪਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 22-04-2026
ਤਲਵਾੜਾ, 21 ਅਪ੍ਰੈਲ (ਮਨੀਸ਼ਾ ਮਹਿਤਾ)-ਆਉਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨਰਿੰਦਰਪਾਲ ਸਿੰਘ ਲੱਕੀ ਸਪੁੱਤਰ ਸਵ. ਇੰਜ. ਧਰਮ ਸਿੰਘ ਸੈਣੀ ਨੇ ਆਪਣੀ ਦਾਤਾਰਪੁਰ ਫੇਰੀ ਦੌਰਾਨ ਕੀਤਾ | ਸ. ਲੱਕੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਨੂੰ ਸਮੁੱਚੇ ਪੰਜਾਬ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰ ਪਿੰਡ ਵਿਚ ਜਾ ਕੇ ਲੋਕਾਂ ਨੂੰ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨਿਵਾਸੀਆਂ ਦਾ ਮੰਨ ਆਪ ਸਰਕਾਰ ਤੋਂ ਭੰਗ ਹੋ ਚੁੱਕਾ ਹੈ | ਪੰਜਾਬ ਨਿਵਾਸੀ ਤਾਂ ਚੋਣਾਂ ਦਾ ਇੰਤਜਾਰ ਬਹੁਤ ਬੇਸਵਰੀ ਨਾਲ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ਤੇ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸ. ਲੱਕੀ ਨਾਲ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਦੇ ਨਵੇਂ ਬਣੇ ਵਾਰਡ ਨੰਬਰ 10 'ਚੋਂ 400 ਦੇ ਕਰੀਬ ਵੋਟਾਂ ਗ਼ਾਇਬ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਪੀ. ਐੱਸ. ਟੈਟ ਤੇ ਸੀ. ਟੈਟ ਦੇ ਨਤੀਜੇ ਸ਼ਾਨਦਾਰ ਰਹੇ
Ad Position 24