14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ- ਗਿਲਜੀਆਂ <br/>

Ad Position 21
No active advertisement
ਅਜੀਤ ਡੈਸਕ 22-04-2026
ਅੱਡਾ ਸਰਾਂ, 21 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਾਵਰਕਾਮ ਵਲੋਂ ਇਲਾਕੇ ਅੰਦਰ ਲਗਾਤਾਰ ਲੰਬੇ-ਲੰਬੇ ਬਿਜਲੀ ਕੱਟ ਲੱਗਣ ਕਾਰਨ ਜਿੱਥੇ ਆਮ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਜ਼ਿਲੇ੍ਹ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ | ਹਕੀਕਤ ਵਿਚ ਕਈ ਇਲਾਕਿਆਂ 'ਚ ਕਿਸਾਨਾਂ ਨੂੰ ਕੇਵਲ 4 ਤੋਂ 5 ਘੰਟੇ ਹੀ ਬਿਜਲੀ ਮਿਲ ਰਹੀ ਹੈ, ਜੋ ਕਿ ਫ਼ਸਲਾਂ ਲਈ ਕਾਫ਼ੀ ਨਹੀਂ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਮੱਕੀ, ਗੰਨਾ ਅਤੇ ਸਬਜ਼ੀਆਂ ਵਰਗੀਆਂ ਫ਼ਸਲਾਂ ਨੂੰ ਸਮੇਂ-ਸਿਰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਪਰ ਬਿਜਲੀ ਦੀ ਘਾਟ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਨੂੰ ਸਹੀ ਸਮੇਂ ਸਿੰਚਾਈ ਨਹੀਂ ਕਰ ਸਕਦੇ | ਇਸ ਕਾਰਨ ਫ਼ਸਲਾਂ ਸੁੱਕਣ ਦੇ ਕਗਾਰ 'ਤੇ ਪਹੁੰਚ ਰਹੀਆਂ ਹਨ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਨਾਲ ਜਨਰੇਟਰ ਚਲਾ ਕੇ ਸਿੰਚਾਈ ਕਰਨੀ ਪੈ ਰਹੀ ਹੈ, ਜਿਸ ਨਾਲ ਖੇਤੀ ਦੀ ਲਾਗਤ ਕਈ ਗੁਣਾ ਵੱਧ ਗਈ ਹੈ | ਗਿਲਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਇਆ ਜਾਵੇ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਜ਼ਿਲੇ੍ਹ ਵਿਚ ਵੱਡੇ ਪੱਧਰ 'ਤੇ ਸੰਘਰਸ਼ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ਅੰਤਰ ਹਾਊਸ ਖੋ-ਖੋ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਹਰਚੰਦਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ
Ad Position 24