14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਦੇ ਮਾਮਲਿਆਂ 'ਤੇ ਪਾਸ ਹੋਏ ਕਾਨੂੰਨ ਨਾਲ ਧਾਰਮਿਕ ਸਾਂਝ ਤੇ ਕਾਨੂੰਨ ਵਿਵਸਥਾ ਹੋਵੇਗੀ ਮਜ਼ਬੂਤ- ਮਾਰਸ਼ਲ <br/>

Ad Position 21
No active advertisement
ਅਜੀਤ ਡੈਸਕ 22-04-2026
ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)-ਪੰਜਾਬ ਵਿਚ ਧਾਰਮਿਕ ਗ੍ਰੰਥਾਂ ਅਤੇ ਅਸਥਾਨਾਂ ਦੀ ਬੇਅਦਬੀ ਦੇ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਫ਼ੈਸਲਾ ਕਰਦਿਆਂ ਸਖ਼ਤ ਕਾਨੂੰਨ ਲਾਗੂ ਕਰਨ ਵੱਲ ਢੁਕਵਾਂ ਕਦਮ ਚੁੱਕਿਆ ਹੈ | ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਮਾਜਿਕ ਆਗੂ ਰਾਜਿੰਦਰ ਮਾਰਸ਼ਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰੇ ਲਈ ਇਕ ਵੱਡੀ ਚੁਨੌਤੀ ਬਣੇ ਹੋਏ ਸਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਦੇਰ ਨਾਲ ਸਹੀ ਪਰ ਬਹੁਤ ਹੀ ਲਾਜ਼ਮੀ ਅਤੇ ਸਮੇਂ ਦੀ ਮੰਗ ਸੀ | ਇਸ ਨਾਲ ਲੋਕਾਂ ਵਿਚ ਵਿਸ਼ਵਾਸ ਪੈਦਾ ਹੋਵੇਗਾ ਕਿ ਸਰਕਾਰ ਧਾਰਮਿਕ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਰਜਿੰਦਰ ਮਾਰਸ਼ਲ ਨੇ ਹੋਰ ਕਿਹਾ ਕਿ ਇਸ ਨਵੇਂ ਕਾਨੂੰਨ ਦੇ ਤਹਿਤ ਦੋਸ਼ੀਆਂ ਲਈ ਕੜੀਆਂ ਤੋਂ ਕੜੀਆਂ ਸਜ਼ਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਨਾਲ ਕੋਈ ਵੀ ਵਿਅਕਤੀ ਧਾਰਮਿਕ ਗ੍ਰੰਥਾਂ ਜਾਂ ਅਸਥਾਨਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਕਾਨੂੰਨ ਦੇ ਸਖ਼ਤ ਹੋਣ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਵਧੇਗੀ |

Ad Position 22
No active advertisement
ਪਿਛਲੀ ਖ਼ਬਰ ਯੂਰੀਆ ਤੇ ਡੀ. ਏ. ਪੀ. ਖ਼ਾਦ ਦੀ ਭਾਰੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ- ਚੌਹਾਨ <br/> ਅਗਲੀ ਖ਼ਬਰ ਜੈਮਸ ਕੈਂਬਰਿਜ ਸਕੂਲ 'ਚ ਅਤਿ-ਆਧੁਨਿਕ ਇੰਟਰਐਕਟਿਵ ਸੈਂਸਰ-ਆਧਾਰਿਤ ਐਕਟਿਵ ਫਲੋਰ ਸਿਸਟਮ ਦਾ ਉਦਘਾਟਨ
Ad Position 24