14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਸਕੂਲ ਅੰਬਾਲਾ ਜੱਟਾਂ ਵਿਖੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਦਸੂਹਾ, 18 ਅਪ੍ਰੈਲ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਅੰਬਾਲਾ ਜੱਟਾਂ ਵਿਖੇ ਵਿੱਦਿਅਕ ਵਰੇ੍ਹ ਦੀ ਸ਼ੁਰੂਆਤ ਵੀ ਕੀਤੀ ਗਈ ਤੇ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਜਸਮੇਲ ਸਿੰਘ ਜੀਆ ਸਹੋਤਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਆਲ ਪਰਪਜ਼ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਹਰਭਜਨ ਸਿੰਘ ਢੱਟ, ਸੈਂਟਰ ਹੈੱਡ ਟੀਚਰ ਜਗਜੀਤ ਸਿੰਘ, ਮੁਲਾਜ਼ਮ ਆਗੂ ਵਿਜੇ ਕੁਮਾਰ ਭਾਟੀਆ ਆਦਿ ਨੇ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਅਜੋਕਾ ਸਮਾਂ ਮੁਕਾਬਲੇਬਾਜ਼ੀ ਦਾ ਯੁੱਗ ਹੈ ਸਿਰਫ਼ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀ ਹੀ ਅੱਗੇ ਆ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਹੈੱਡਟੀਚਰ ਸੁਖਵਿੰਦਰ ਕੌਰ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਜੀਤ ਕੌਰ ਢੱਟ ਭਾਣਜੀ ਸਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਬਖ਼ਤਾਵਰ ਸਿੰਘ, ਸਿਮਰਜੀਤ ਸਿੰਘ ਅਟਵਾਲ, ਪ੍ਰਵਾਸੀ ਭਾਰਤੀ ਰਜਿੰਦਰ ਸਿੰਘ ਖੁਣ-ਖੁਣ ਕਲਾਂ, ਅਧਿਆਪਕ ਜਸਬੀਰ ਸਿੰਘ ਬੋਦਲ, ਮਨਿੰਦਰ ਸਿੰਘ, ਗੁਰਜਾਪ ਸਿੰਘ, ਸੁਰਿੰਦਰ ਸਿੰਘ, ਹਰਜਾਪ ਸਿੰਘ, ਡਾਕਟਰ ਕੁਲਦੀਪ ਮਿਨਹਾਸ, ਅਜੇ ਸ਼ਰਮਾ, ਜਗਦੀਪ ਸਿੰਘ, ਗੋਪੀ ਚੰਦ, ਭਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਕੁਲਜੀਤ ਕੌਰ ਢੱਟ, ਹੈੱਡਟੀਚਰ ਅਮਰਦੀਪ ਕੌਰ, ਹਰਤੇਜ ਕੌਰ, ਰਜਨੀ ਬਾਲਾ, ਸੋਂਫ਼ੀਆ ਕੰਬੋਜ, ਮੀਨਾ ਕੁਮਾਰੀ, ਸੋਨੀਆ, ਹਰਪ੍ਰੀਤ ਕੌਰ, ਕੋਮਲ, ਰਣਜੀਤ ਕੌਰ, ਹਰਵਿੰਦਰ ਕੌਰ, ਊਸ਼ਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਦਾਇਗੀ ਪਾਰਟੀ ਦਿੱਤੀ
Ad Position 24