14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਤਲਵਾੜਾ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 22-04-2026
ਤਲਵਾੜਾ, 21 ਅਪ੍ਰੈਲ (ਮਨੀਸ਼ਾ ਮਹਿਤਾ)- ਤਲਵਾੜਾ ਦੇ ਵਿਸ਼ਵਕਰਮਾ ਮੰਦਰ ਵਿਖੇ ਅੱਜ ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਈ ਗਈ | ਇਸ ਪਾਵਨ ਦਿਹਾੜੇ 'ਤੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਸਾਬਕਾ ਮੈਂਬਰ ਭਾਜਪਾ ਕਾਰਜਕਾਰਨੀ ਉਚੇਚੇ ਤੌਰ 'ਤੇ ਆਪਣੀ ਹਾਜ਼ਰੀ ਲਗਵਾਉਣ ਪਹੁੰਚੇ | ਉਨ੍ਹਾਂ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਤੋਂ ਪਹਿਲਾਂ ਪ੍ਰਧਾਨ ਰਮੇਸ਼ ਪਾਲ ਸ਼ਰਮਾ ਅਤੇ ਸਮੂਹ ਪ੍ਰਬੰਧਕੀ ਕਮੇਟੀ ਵਲੋਂ ਸੁਸ਼ੀਲ ਪਿੰਕੀ ਦਾ ਮੰਦਰ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਪਾਲ ਸ਼ਰਮਾ, ਡਾ. ਆਈ. ਕੇ. ਸ਼ਰਮਾ, ਨਰਿੰਦਰ ਸ਼ਰਮਾ, ਰਾਕੇਸ਼ ਸ਼ਰਮਾ, ਅਨਿਲ ਠਾਕੁਰ, ਪ੍ਰਭਾਕਰ ਸ਼ਰਮਾ, ਭਾਰਗਵ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਤੇ ਬ੍ਰਾਹਮਣ ਸਭਾ ਦੇ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਸਰਕਾਰੀ ਸਕੂਲ ਅੰਬਾਲਾ ਜੱਟਾਂ ਵਿਖੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24