14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 22-04-2026
ਟਾਂਡਾ ਉੜਮੁੜ, 21 ਅਪੈ੍ਰਲ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਹਿਬਾਜ਼ਪੁਰ ਦਾ ਦਸਵੀਂ ਜਮਾਤ ਦਾ ਸੌ ਪ੍ਰਤੀਸ਼ਤ ਰਿਹਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਸਰਾਹਨਾ ਕੀਤੀ | ਵਿਦਿਆਰਥੀਆਂ ਨੇ ਵੀ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਇਹ ਨਤੀਜਾ ਸਟਾਫ਼ ਦੀ ਲਗਨ ਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ | ਪਿ੍ੰਸੀਪਲ ਮਨੀਸ਼ਾ ਸੰਗਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਵਿਚ 100 ਨੰਬਰ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ ਜਿਨ੍ਹਾਂ ਵਿਚ ਪੰਜਾਬੀ ਵਿਸ਼ੇ ਦੇ ਵਿਚ ਐਸ਼ਲੀਨ ਐਂਜਲ ਸੌਰਵੀ ਅਤੇ ਬਲੈਂਸੀ ਨੇ 100 'ਚੋਂ 100 ਅੰਕ ਹਾਸਲ ਕੀਤੇ | ਇਸ ਤੋਂ ਇਲਾਵਾ ਸਮਾਜਿਕ ਸਿੱਖਿਆ ਵਿਸ਼ੇ ਦੇ ਵਿਚ ਸਾਹਿਬ ਪ੍ਰੀਤ ਸਿੰਘ ਨੇ ਅਤੇ ਇਨਫੋਰਸ ਇਨਫਰਮੇਸ਼ਨ ਟੈਕਨੌਲੋਜੀ ਵਿਸ਼ੇ ਦੇ ਵਿਚ ਜਸਲੀਨ ਸਾਹਿਬ ਪ੍ਰੀਤ ਹਰਲੀਨ ਖ਼ੁਸ਼ੀ ਅਤੇ ਤਰਨਪ੍ਰੀਤ ਨੇ 100 ਵਿਚੋਂ 100 ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਕੁੱਲ 12 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲਏ 20 ਬੱਚਿਆਂ ਨੇ 80 ਫ਼ੀਸਦੀ ਅਤੇ 25 ਬੱਚਿਆਂ ਨੇ 70 ਫ਼ੀਸਦੀ ਅੰਕ ਲੈ ਕੇ ਇਲਾਕੇ ਵਿਚ ਆਪਣੀ ਸਫਲਤਾ ਦੇ ਝੰਡੇ ਗੱਡੇ | ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਅਮਰਜੀਤ ਕੌਰ ਸੈਣੀ, ਜਗਬੰਧਨ, ਗੁਰਪ੍ਰੀਤ, ਵਿਸ਼ਾਲੀ, ਨੇਹਾ, ਰਜਮੀਤ, ਰਾਜਵੀਰ ਕੌਰ ਸੁਮੀਤ, ਪਰਮਜੀਤ, ਅਰਚਨਾ, ਹਰਜੀਤ, ਹਰਮਿੰਦਰ, ਬਿਨੇ, ਇਕਬਾਲ ਅੰਕਿਤਾ, ਸੁਮਨ ਰਮਨ ਪਿੰਕੀ ਹਰਨਾਮ, ਹਰਜੀਤ, ਹਰਮਿੰਦਰ, ਵਿਨੇ ਇਕਬਾਲ ਅੰਕਿਤ ਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਤਲਵਾੜਾ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ
Ad Position 24