14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ- ਧੁੱਗਾ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਦੀ 'ਆਪ' ਸਰਕਾਰ ਵਲੋਂ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਦੂਸਰੇ ਪਾਸੇ ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸੂਬੇ ਦੇ ਪਿੰਡਾਂ/ਸ਼ਹਿਰਾਂ 'ਚ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਨੇ ਇਨ੍ਹਾਂ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਐੱਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ (ਬ) ਦੇਸ ਰਾਜ ਸਿੰਘ ਧੁੱਗਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਬਿਜਲੀ ਕੱਟਾਂ ਨੇ ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ ਸਮੇਤ ਆਮ ਲੋਕਾਂ ਦਾ ਜਿਊਣਾ ਮੁਹਾਲ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਦੀ ਸੱਤਾ ਆਮ ਆਦਮੀ ਪਾਰਟੀ ਨੇ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਦਾ ਸਮੁੱਚਾ ਵਿਕਾਸ ਰੁਕਿਆ ਹੋਇਆ ਹੈ ਅਤੇ ਇੱਥੇ ਲੁੱਟਾਂ-ਖੋਹਾਂ, ਹੱਤਿਆਵਾਂ, ਭਿ੍ਸ਼ਟਾਚਾਰ, ਨਸ਼ਾਖੋਰੀ 'ਚ ਬੇਤਹਾਸ਼ਾ ਵਾਧਾ ਹੋਇਆ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੂਬੇ 'ਚ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰੇ, ਨਹੀਂ ਤਾਂ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਲੋਕਾਂ ਦੀ ਭਲਾਈ ਲਈ ਸੰਘਰਸ਼ ਕਰੇਗੀ | ਇਸ ਮੌਕੇ ਸੁਖਵਿੰਦਰ ਸਿੰਘ, ਦਲਵੀਰ ਸਿੰਘ, ਹਰਦੀਪ ਸਿੰਘ, ਗੁਰਬਿੰਦਰ ਸਿੰਘ, ਅਮੀਰ ਸਿੰਘ ਤੇ ਜੋਸ਼ੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਗਵਾਨ ਨਾਰੀ ਦੇ ਅਪਮਾਨ ਨੂੰ ਕਦੇ ਵੀ ਸਹਿਣ ਨਹੀਂ ਕਰਦੇ- ਵੈਸ਼ਣਵੀ ਭਾਰਤੀ
Ad Position 24