14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੀ ਮੀਟਿੰਗ ਪ੍ਰਧਾਨ ਵਿਜੇ ਅਰੋੜਾ ਦੀ ਅਗਵਾਈ ਹੇਠ ਹੋਈ | ਇਸ ਵਿਚ ਵਾਤਾਵਰਣ ਸੁਰੱਖਿਆ, ਵੱਧਦੇ ਪ੍ਰਦੂਸ਼ਣ ਤੇ ਘੱਟ ਰਹੀ ਹਰਿਆਲੀ ਨੂੰ ਲੈ ਕੇ ਚਿੰਤਾ ਜਤਾਈ ਗਈ | ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਮੌਜੂਦਾ ਸਮੇਂ ਵਿਚ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ | ਵਿਜੇ ਅਰੋੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ ਅਤੇ ਦਰੱਖਤਾਂ ਦੀ ਬੇਤਹਾਸ਼ਾ ਕਟਾਈ ਕਾਰਨ ਕੁਦਰਤੀ ਸੰਤੁਲਨ ਖਰਾਬ ਹੋ ਰਿਹਾ ਹੈ, ਜੇ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਪੀੜ•ੀਆਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ | ਉਨ•ਾਂ ਦੱਸਿਆ ਕਿ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ 200 ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ | ਇਹ ਪੌਦਾਰੋਪਣ ਮੁਹਿੰਮ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਥਾਨਾਂ, ਸਕੂਲਾਂ, ਪਾਰਕਾਂ, ਧਾਰਮਿਕ ਸਥਾਨਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚਲਾਈ ਜਾਵੇਗੀ | ਸਮਾਜਸੇਵੀ ਸੰਜੀਵ ਅਰੋੜਾ ਅਤੇ ਸਕੱਤਰ ਉਮੇਸ਼ ਰਾਣਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ ਸਰਕਾਰ ਜਾਂ ਸੰਸਥਾਵਾਂ ਦੀ ਜਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ | ਉਨ੍ਹਾਂ ਕਿਹਾ ਕਿ ਜੇ ਸਾਰੇ ਲੋਕ ਮਿਲ ਕੇ ਪੌਦੇ ਲਗਾਉਣ ਅਤੇ ਉਨ•ਾਂ ਦੀ ਨਿਯਮਿਤ ਦੇਖਭਾਲ ਕਰਨ ਤਾਂ ਆਉਣ ਵਾਲੇ ਸਮੇਂ ਵਿੱਚ ਸਾਫ਼ ਅਤੇ ਸੁੰਦਰ ਵਾਤਾਵਰਣ ਤਿਆਰ ਕੀਤਾ ਜਾ ਸਕਦਾ ਹੈ | ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੌਦਾਰੋਪਣ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ | ਇਸ ਤਹਿਤ ਲੋਕਾਂ ਨੂੰ ਪਾਣੀ ਬਚਾਉਣ, ਪਲਾਸਟਿਕ ਦੀ ਘੱਟ ਵਰਤੋਂ ਕਰਨ ਅਤੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਭਾਟੀਆ, ਕੁਮਾਰ ਗੌਰਵ, ਡਾ. ਰਾਜਿੰਦਰ ਗੁਪਤਾ, ਸੁਖਵੰਤ ਸਿੰਘ, ਕੁਲਵੰਤ ਰਾਏ, ਸੁਖਵਿੰਦਰ ਸਿੰਘ, ਅਨਿਲ ਕੁਮਾਰ, ਹਰੀਸ਼ ਚੁੱਗ, ਰਾਜੇਸ਼ ਨੰਦਾ, ਅਸ਼ਵਨੀ ਕੁਮਾਰ ਦੱਤਾ ਤੇ ਗੌਰਵ ਖੱਟਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਮੁਲਾਜ਼ਮਾਂ ਨੂੰ ਐੱਚ. ਐੱਮ. ਆਈ. ਐੱਸ. ਤੇ ਆਰ. ਸੀ. ਐੱਚ 2.0 ਸੰਬੰਧੀ ਦਿੱਤੀ ਸਿਖਲਾਈ ਅਗਲੀ ਖ਼ਬਰ ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ- ਧੁੱਗਾ
Ad Position 24