14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਵਿਧਵਾਵਾਂ ਤੇ ਬੇਸਹਾਰਾ ਅÏਰਤਾਂ ਲਈ ਫੰਡ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਰਾਜ ਦੀਆਂ ਵਿਧਵਾ ਅਤੇ ਬੇਸਹਾਰਾ ਅÏਰਤਾਂ ਲਈ ਵਿੱਤੀ ਵਰ੍ਹਾ 2026-27 ਦੇ ਮਾਰਚ ਮਹੀਨੇ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇਹ ਕਦਮ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ ਤੇ ਖਾਸ ਤੌਰ 'ਤੇ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ | ਕਰਮਜੀਤ ਕੌਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਹਜ਼ਾਰਾਂ ਵਿਧਵਾ ਤੇ ਬੇਸਹਾਰਾ ਅÏਰਤਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਜੋ ਆਪਣੇ ਰੋਜ਼ਾਨਾ ਜੀਵਨ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸਰਕਾਰੀ ਸਹਾਇਤਾ 'ਤੇ ਨਿਰਭਰ ਹਨ | ਉਨ•ਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਲੋਕ-ਭਲਾਈ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਹਾਇਤਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਏਗੀ ਸਗੋਂ ਉਨ੍ਹਾਂ ਵਿਚ ਆਤਮਵਿਸ਼ਵਾਸ ਅਤੇ ਆਤਮ-ਸਨਮਾਨ ਦੀ ਭਾਵਨਾ ਨੂੰ ਵੀ ਵਧਾਏਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਮਹਿਲਾਵਾਂ ਨੂੰ ਇੱਜ਼ਤ ਨਾਲ ਜੀਵਨ ਬਤੀਤ ਕਰਨ ਵਿੱਚ ਮੱਦਦ ਮਿਲ ਰਹੀ ਹੈ | ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿਚ ਵੀ ਸਮਾਜ ਦੇ ਵੰਚਿਤ ਵਰਗਾਂ ਦੇ ਉੱਥਾਨ ਲਈ ਇਸੇ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ ਤਾਂ ਜੋ ਹਰ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚ ਸਕੇ |

Ad Position 22
No active advertisement
ਪਿਛਲੀ ਖ਼ਬਰ ਜੇ. ਈ. ਈ. ਮੇਨਜ਼-2 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸ਼ੋਰ ਕੁਮਾਰ ਬਲਾਕ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਨਿਯੁਕਤ <br/>
Ad Position 24