ਟਾਂਡਾ ਉੜਮੁੜ, 21 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹਰਮੀਤ ਸਿੰਘ ਅÏਲਖ ਸਟੇਟ ਸੈਕਟਰੀ ਕਿਸਾਨ ਸੈੱਲ ਪੰਜਾਬ ਵਲੋਂ ਟਾਂਡਾ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਮੰਡੀ ਵਿਚ ਚੱਲ ਰਹੀਆਂ ਤਿਆਰੀਆਂ, ਕਿਸਾਨਾਂ ਲਈ ਕੀਤੇ ਪ੍ਰਬੰਧਾਂ ਤੇ ਖ਼ਰੀਦ ਏਜੰਸੀਆਂ ਦੇ ਕੰਮਕਾਜ ਦਾ ਜਾਇਜ਼ਾ ਲਿਆ | ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਯਕੀਨ ਦਵਾਇਆ ਕਿ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਨਾਜ ਮੰਡੀ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਦਿੱਕਤ ਨਹੀਂ ਆਉਣੀ ਚਾਹੀਦੀ ਉਨ੍ਹਾਂ ਕਿਹਾ ਕਿ ਮੰਡੀ ਵਿਚ ਪੀਣ ਵਾਲੇ ਪਾਣੀ, ਬੈਠਣ ਦੀ ਸਹੂਲਤ ਅਤੇ ਸਫ਼ਾਈ ਦੇ ਪ੍ਰਬੰਧ ਠੀਕ ਹੋਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ | ਇਸ ਤੋਂ ਇਲਾਵਾ ਉਨ੍ਹਾਂ ਨੇ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਮੰਡੀ ਵਿਚ ਹਰ ਸੁਵਿਧਾ ਉਪਲਬਧ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ, ਜਿਸ ਦਾ ਫ਼ੌਰੀ ਹੱਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਗੁਰਵਿੰਦਰ ਸਿੰਘ ਲਾਲੀ, ਸੰਜੀਵ ਕੁਮਾਰ, ਮਨਮੋਹਨ ਸਿੰਘ, ਜੋਗਾ ਸਿੰਘ ਕੰਗ, ਜਸਵੀਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਵਿਕਰਮ ਭਾਰਦਵਾਜ, ਗੁਰਦੀਪ ਸਿੰਘ, ਸਤਵਿੰਦਰ ਸਿੰਘ, ਸਾਹਿਬ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |