14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 12 ਸਕੂਲ ਬੱਸਾਂ ਦੇ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੇ ਤਹਿਤ 16 ਅਪ੍ਰੈਲ ਨੂੰ ਬਲਾਕ ਟਾਂਡਾ ਅਤੇ 20 ਅਪ੍ਰੈਲ ਨੂੰ ਬਲਾਕ ਹਾਜੀਪੁਰ ਵਿਚ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ | ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਕੀਤੀ ਗਈ | ਇਸ ਦੌਰਾਨ ਡੀ. ਏ. ਵੀ. ਸਕੂਲ ਉੜਮੁੜ ਟਾਂਡਾ, ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ, ਪਰਲ ਇੰਟਰਨੈਸ਼ਨਲ ਸਕੂਲ ਹਾਜੀਪੁਰ ਅਤੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਹਾਜੀਪੁਰ ਦੀਆਂ ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ | ਜਾਂਚ ਦੌਰਾਨ ਕਈ ਬੱਸਾਂ 'ਚ ਗੰਭੀਰ ਖ਼ਾਮੀਆਂ ਪਾਈਆਂ ਗਈਆਂ | ਬਲਾਕ ਟਾਂਡਾ 'ਚ ਕੁੱਲ 31 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚ ਨਿਯਮਾਂ ਦੀ ਉਲੰਘਣਾ ਕਰਨ 'ਤੇ 9 ਬੱਸਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਰੰਜੀਤ ਕੌਰ (ਸੋਸ਼ਲ ਵਰਕਰ), ਜਸਵਿੰਦਰ ਸਿੰਘ (ਕੇਸ ਵਰਕਰ), ਸਿੱਖਿਆ ਵਿਭਾਗ ਤੋਂ ਸੰਦੀਪ ਸਿੰਘ ਅਤੇ ਪੁਲਿਸ ਵਿਭਾਗ ਤੋਂ ਕੁਲਵੰਤ ਸਿੰਘ ਏ.ਐੱਸ.ਆਈ. ਅਤੇ ਦਰਸ਼ਨ ਸਿੰਘ ਏ.ਐਸ.ਆਈ. ਮੌਜੂਦ ਰਹੇ | ਇਸੇ ਤਰ੍ਹਾਂ ਬਲਾਕ ਹਾਜੀਪੁਰ ਵਿਚ ਕੁੱਲ 18 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਅਤੇ 3 ਬੱਸਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਰੰਜੀਤ ਕੌਰ, ਜਸਵਿੰਦਰ ਸਿੰਘ, ਪੁਲਿਸ ਵਿਭਾਗ ਤੋਂ ਅਨੂ ਬਡਿਆਲ ਲੇਡੀ ਕਾਂਸਟੇਬਲ, ਸਿੱਖਿਆ ਵਿਭਾਗ ਤੋਂ ਜਗਦੀਸ਼ ਸਿੰਘ ਹੈੱਡਮਾਸਟਰ ਅਤੇ ਰਿਜਨਲ ਟਰਾਂਸਪੋਰਟ ਅਥਾਰਿਟੀ ਤੋਂ ਅਭਿਨੇਸ਼ ਕੁਮਾਰ ਸਮੇਤ ਪੂਰੀ ਟੀਮ ਹਾਜ਼ਰ ਰਹੀ | ਜਾਂਚ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕਤਾ ਵੀ ਫੈਲਾਈ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਪਾਲਿਸੀ ਦੇ ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ ਬੱਸਾਂ ਵਿਚ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ | ਟਾਸਕ ਫੋਰਸ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਕਿ ਬੱਸ ਚਾਲਕਾਂ ਦਾ ਸਮੇਂ-ਸਮੇਂ ਤੇ ਮੈਡੀਕਲ ਚੈੱਕਅਪ ਕਰਵਾਇਆ ਜਾਵੇ, ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿਚ ਹੋਣ, ਅਤੇ ਛੋਟੇ ਬੱਚਿਆਂ ਨੂੰ ਬੱਸ ਵਿਚ ਚੜ੍ਹਾਉਣ-ਉਤਾਰਣ ਸਮੇਂ ਖ਼ਾਸ ਸੁਰੱਖਿਆ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪ੍ਰਬੰਧਕ ਕਮੇਟੀ ਤੇ ਲੋਕਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ, ਧਰਨਾ ਮੁਲਤਵੀ ਅਗਲੀ ਖ਼ਬਰ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਖੋਖਰ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Ad Position 24