14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਦਿਆਰਥੀਆਂ ਵਲੋਂ ਦਸਤਾਰ ਮੁਕਾਬਲੇ ਦੇ ਪਹਿਲੇ ਪੜਾਅ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਏ ਦਸਤਾਰ ਮੁਕਾਬਲੇ ਦੇ ਪਹਿਲੇ ਪੜਾਅ 'ਜ਼ੋਨ ਮੁਕਾਬਲਾ' 7 ਸਕੂਲਾਂ ਦੇ ਸੀਨੀਅਰ ਤੇ ਜੂਨੀਅਰ ਗਰੁੱਪ ਵਿਚਕਾਰ ਕਰਵਾਇਆ ਗਿਆ | ਇਸ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਪਿ੍ੰ: ਪਰਮਜੀਤ ਕੌਰ ਦੀ ਅਗਵਾਈ 'ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸੀਨੀਅਰ ਗਰੁੱਪ ਦੇ 2 ਤੇ ਜੂਨੀਅਰ ਗਰੁੱਪ ਦੇ 5 ਵਿਦਿਆਰਥੀ ਫਾਈਨਲ ਮੁਕਾਬਲੇ ਲਈ ਚੁਣੇ ਗਏ | ਪਿ੍ੰ: ਪਰਮਜੀਤ ਕੌਰ ਨੇ ਦੱਸਿਆ ਕਿ ਮੁਕਾਬਲੇ ਦੇ ਸੀਨੀਅਰ ਗਰੁੱਪ 'ਚ ਪਰਮਵੀਰ ਸਿੰਘ ਨੇ ਤੀਸਰਾ ਤੇ ਅਨਮੋਲਜੋਤ ਸਿੰਘ ਨੇ ਚੌਥਾ ਸਥਾਨ, ਜੂਨੀਅਰ ਗਰੁੱਪ 'ਚ ਗੁਰਜਾਪ ਸਿੰਘ ਨੇ ਪਹਿਲਾ, ਜਪਜੋਤ ਸਿੰਘ ਨੇ ਦੂਸਰਾ, ਹਰਕੀਰਤ ਸਿੰਘ ਨੇ ਤੀਸਰਾ, ਗੁਰਕੀਰਤ ਸਿੰਘ ਤੇ ਹਰਨੂਰ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ | ਇਸ ਮੌਕੇ ਕਮੇਟੀ ਮੈਂਬਰਾਂ ਅਭੈ ਸਿੰਘ, ਅਵਤਾਰ ਸਿੰਘ ਕਪੂਰ ਤੇ ਡਾ. ਕਰਨ ਸਿੰਘ ਚਾਵਲਾ ਨੇ ਪਿ੍ੰ: ਪਰਮਜੀਤ ਕੌਰ, ਵਾਇਸ ਪਿ੍ੰ: ਬਲਬੀਰ ਕੌਰ, ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪ੍ਰਬੰਧਕ ਕਮੇਟੀ ਤੇ ਲੋਕਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ, ਧਰਨਾ ਮੁਲਤਵੀ
Ad Position 24