14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਜਿੰਪਾ ਨੇ ਬਜਵਾੜਾ ਸਕੂਲ 'ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ | ਇਸੇ ਮਕਸਦ ਨਾਲ ਸਕੂਲਾਂ ਵਿੱਚ ਨਵੇਂ ਕਮਰੇ, ਆਧੁਨਿਕ ਸਹੂਲਤਾਂ, ਸਾਫ-ਸੁਥਰਾ ਵਾਤਾਵਰਣ ਅਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਇਹ ਸੁਧਾਰ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਬੱਚਿਆਂ ਦੇ ਚਮਕਦਾਰ ਭਵਿੱਖ ਦੀ ਨੀਂਹ ਸਾਬਤ ਹੋਣਗੇ | ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਦੀ ਘਾਟ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿਚ ਭੇਜਣ ਲਈ ਮਜਬੂਰ ਹੁੰਦੇ ਸਨ, ਪਰ ਹੁਣ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਤੇ ਸਹੂਲਤਯੁਕਤ ਬਣਾ ਰਹੀ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਲਗਾਤਾਰ ਵੱਧ ਰਿਹਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਤੇ ਸਰਪੰਚ ਰਾਜੇਸ਼ ਕੁਮਾਰ ਬੱਬੂ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਿੱਖਣਾ ਉਦੋਂ ਸਾਰਥਕ ਹੁੰਦਾ ਹੈ ਜਦੋਂ ਇਹ ਮਜ਼ੇਦਾਰ ਤੇ ਇੰਟਰਐਕਟਿਵ ਹੋਵੇ- ਪਿ੍ੰਸੀਪਲ
Ad Position 24