ਦਸੂਹਾ, 21 ਅਪ੍ਰੈਲ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ.ਐੱਡ. 2024-26 ਸੈਸ਼ਨ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਇਸ ਨਤੀਜੇ ਵਿਚ ਗੁਰਲੀਨ ਕੌਰ, ਹਰਪ੍ਰੀਤ ਕੌਰ, ਇੰਦਰਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੇ 270 (90 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਕਾਲਜ ਵਿਚੋਂ ਪਹਿਲਾ ਸਥਾਨ, ਅਮਨਜੀਤ ਕੌਰ, ਬਲਜੀਤ ਕੌਰ, ਕਾਜਲ ਅਤੇ ਨਿਸ਼ਾ ਦੇਵੀ ਨੇ 268 (89.3 ਫ਼ੀਸਦੀ) ਅੰਕ ਪ੍ਰਾਪਤ ਸਾਂਝੇ ਤੌਰ ਤੇ ਕਾਲਜ ਵਿਚੋਂ ਦੂਜਾ ਸਥਾਨ ਤੇ ਅਦਿੱਤੀ ਸ਼ਰਮਾ, ਅਵੰਤੀਕਾ, ਕੋਮਲ (133) ਕੋਮਲ (134) ਤੇ ਰੀਆ ਨੇ 267 (89 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਨੇ ਦੱਸਿਆ ਕਿ 37 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਤੇ ਬਾਕੀ ਸਾਰੇ ਵਿਦਿਆਰਥੀਆਂ ਨੇ 70 ਤੋਂ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਦਸੂਹਾ ਹਲਕੇ ਵਿਚ ਰੋਸ਼ਨ ਕੀਤਾ | ਇਸ ਉਪਲਬਧੀ ਦਾ ਸਿਹਰਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਨੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦਸੂਹਾ ਅਤੇ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ ਤੇ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਵਾਈਸ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ-ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ ਅਤੇ ਜੁਆਇੰਟ ਸੈਕਟਰੀ ਮਹਿੰਦਰ ਸਿੰਘ ਸ਼ਰੀਹਪੁਰ ਦੇ ਨਾਲ ਹੀ ਬੀ.ਐੱਡ. ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ (ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦਸੂਹਾ) ਨੇ ਇਸ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਵਿਚ ਹੋਰ ਵਧੀਆ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |