14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਰ ਮੰਗਲਵਾਰ 'ਮਲੇਰੀਆ ਮੁਕਤ' ਮੁਹਿੰਮ ਤਹਿਤ ਮਾਈਗਰੇਟਰੀ ਆਬਾਦੀ ਦਾ ਮਲੇਰੀਆ ਮੁਫ਼ਤ ਸਰਵੇ

Ad Position 21
No active advertisement
ਅਜੀਤ ਡੈਸਕ 22-04-2026
ਪੱਸੀ ਕੰਢੀ, 21 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਐੱਸ. ਐੱਮ. ਓ. ਡਾਕਟਰ ਰੋਹਿਤ ਬਰੂਟਾ ਪੀ. ਐੱਚ. ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਸਲੱਮ ਏਰੀਆ ਮੱਕੋਵਾਲ ਵਿਖੇ ਹਰ ਮੰਗਲਵਾਰ 'ਮਲੇਰੀਆ ਮੁਕਤ' ਮੁਹਿੰਮ ਤਹਿਤ ਮੁਫ਼ਤ ਸਰਵੇ ਕੀਤਾ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਮਲੇਰੀਏ ਅਤੇ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਲੋਕਾਂ ਨੂੰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਠੰਢ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ ਅਤੇ ਸਿਰ ਦਰਦ ਹੋਣਾ, ਬੁਖ਼ਾਰ ਉੱਤਰਨ ਮਗਰੋਂ ਥਕਾਵਟ ਅਤੇ ਕਮਜ਼ੋਰੀ ਹੋਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਮਲੇਰੀਏ ਬੁਖ਼ਾਰ ਤੋਂ ਬਚਾਅ ਲਈ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖੋ ਤੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਟੋਇਆਂ ਨੂੰ ਮਿੱਟੀ ਨਾਲ ਭਰ ਦਿਓ | ਕੱਪੜੇ ਅਜਿਹੇ ਪਹਿਨੋ ਕੇ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ | ਪਾਣੀ ਪੀਣ ਵਾਲੇ ਬਰਤਨਾਂ ਦੀ ਸਫ਼ਾਈ ਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਵੀ ਦੱਸਿਆ ਗਿਆ | ਲੋਕਾਂ ਨੂੰ ਗਰਮੀ ਤੋਂ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ ਬਾਰੇ ਵੀ ਜਾਣਕਾਰੀ ਦਿੱਤੀ | ਪਾਣੀ ਜ਼ਿਆਦਾ ਪੀਓ, ਲੱਸੀ ਅਤੇ ਹੋਰ ਤਰਲ ਪਦਾਰਥ ਪੀਓ, ਧੁੱਪ ਵਿਚ ਨਾ ਜਾਓ, ਠੰਢੀ ਥਾਂ 'ਤੇ ਬੈਠੋ, ਹਲਕੇ ਰੰਗ ਦੇ ਕੱਪੜੇ ਪਾਓ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐੱਨ.ਐੱਮ., ਮਦਨ ਲਾਲ ਪੰਚ, ਸੀਮਾ ਰਾਣੀ, ਜਗਦੀਸ਼ ਚੰਦ, ਬਲੇ ਰਾਮ, ਸ਼ਾਂਤੀ ਦੇਵੀ, ਚਮੇਲੀ, ਵਿਜੇ, ਪੁਜਾਰੀ, ਕਿ੍ਸ਼ਨਾ ਦੇਵੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24