14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਕਈ ਅਹਿਮ ਸਿਹਤ ਸੇਵਾਵਾਂ ਤੇ ਸਿਹਤ ਪ੍ਰੋਗਰਾਮਾਂ ਦੇ ਨਾਲ ਨਾਲ ਮਾਤਾ ਅਤੇ ਬੱਚਾ ਸਿਹਤ ਨਾਲ ਸਬੰਧਿਤ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ, ਮੁੱਖ ਮੰਤਰੀ ਸਿਹਤ ਯੋਜਨਾ, ਏਡਜ਼ ਕੰਟਰੋਲ ਪ੍ਰੋਗਰਾਮ, ਟੀ.ਬੀ. ਪ੍ਰੋਗਰਾਮ ਦੀ 100 ਦਿਨਾਂ ਮੁਹਿੰਮ, ਆਗਾਮੀ ਡੇਂਗੂ ਸੀਜ਼ਨ ਤੇ ਹੋਰ ਪ੍ਰੋਗਰਾਮ ਡਿਸਕਸ ਕੀਤੇ ਗਏ | ਇਸ ਮੌਕੇ ਸਾਰੇ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਧਾਰਿਤ ਟੀਚੇ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕਰਨ ਲਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆ, ਨਾਲ ਹੀ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਨੂੰ ਹਰ ਪੱਧਰ 'ਤੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ-ਰੇਖਾ ਉਲੀਕੀ ਗਈ | ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਟੀ.ਪੀ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸ਼ਕਤੀ ਸ਼ਰਮਾ, ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹੰਮਦ ਆਸਿਫ਼, ਦਿਸ਼ਾ ਪ੍ਰੋਗਰਾਮ ਤੋਂ ਮੈਡਮ ਲਕਸ਼ਮੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਧੇਰ ਨੂੰ ਵਿਧਾਇਕ ਘੁੰਮਣ ਨੇ ਵਿਕਾਸ ਲਈ 5 ਲੱਖ ਦਾ ਚੈੱਕ ਕੀਤਾ ਭੇਟ ਅਗਲੀ ਖ਼ਬਰ ਹਰ ਮੰਗਲਵਾਰ 'ਮਲੇਰੀਆ ਮੁਕਤ' ਮੁਹਿੰਮ ਤਹਿਤ ਮਾਈਗਰੇਟਰੀ ਆਬਾਦੀ ਦਾ ਮਲੇਰੀਆ ਮੁਫ਼ਤ ਸਰਵੇ
Ad Position 24