14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਿੰਡ ਪੰਧੇਰ ਨੂੰ ਵਿਧਾਇਕ ਘੁੰਮਣ ਨੇ ਵਿਕਾਸ ਲਈ 5 ਲੱਖ ਦਾ ਚੈੱਕ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 22-04-2026
ਦਸੂਹਾ, 21 ਅਪ੍ਰੈਲ (ਕੌਸ਼ਲ)-ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਦਸੂਹਾ ਹਲਕੇ ਦੇ ਪਿੰਡ ਪੰਧੇਰ ਵਿਚ ਕਰਵਾਏ ਗਏ 'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ' ਸਮਾਗਮ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਲੋਕ-ਪੱਖੀ ਨੀਤੀਆਂ ਰਾਹੀਂ ਵੱਡੇ ਬਦਲਾਅ ਕੀਤੇ ਹਨ | ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧਾ ਸੰਪਰਕ ਬਣਾ ਕੇ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਸਰਕਾਰ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਸਿੱਖਿਆ ਖੇਤਰ ਵਿਚ 'ਸਕੂਲ ਆਫ਼ ਐਮੀਨੈਂਸ' ਵਰਗੀਆਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮਿਲ ਰਹੀ ਹੈ | ਵਿਧਾਇਕ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗ ਮਹਿਲਾਵਾਂ ਨੂੰ ਮਾਸਿਕ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ | ਵਿਧਾਇਕ ਨੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਅਤੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਕਮਲਜੀਤ ਕੌਰ ਪੰਧੇਰ, ਸਾਬਕਾ ਬੀ.ਐੱਨ.ਓ. ਰਾਜ ਕੁਮਾਰ, ਸਮਾਜਸੇਵਕ ਗੁਰਮੀਤ ਸਿੰਘ, ਪੰਚਾਇਤ ਮੈਂਬਰ ਤਲਵਿੰਦਰ ਕੌਰ, ਗੁਰਵਿੰਦਰ ਕੌਰ, ਚਮਕੌਰ ਸਿੰਘ, ਹਰਵਿੰਦਰ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਦਲਜੀਤ ਸਿੰਘ ਪੱਪਾ, ਭੁਪਿੰਦਰ ਸਿੰਘ ਪੰਧੇਰ, ਸੇਂਕੀ ਪੰਧੇਰ, ਹੈਪੀ ਬੰਗਾਲੀਪੁਰ, ਅੰਗਨਵਾਡੀ ਵਰਕਰ ਜਸਵੀਰ ਕੌਰ, ਰਾਜ ਕੁਮਾਰੀ, ਕਮਲੇਸ਼ ਕੌਰ ਸਮੇਤ ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ
Ad Position 24