14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 22-04-2026
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਵਰਿਆਮ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ 'ਚ ਮੰਗਾਂ ਤੋਂ ਇਲਾਵਾ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰਾਂ ਕੀਤੀਆਂ ਗਈਆਂ ਤੇ ਮੰਗਾਂ ਦਾ ਹੱਲ ਨਾ ਕਰਨ 'ਤੇ ਸਰਕਾਰ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਪ੍ਰਧਾਨ ਵਰਿਆਮ ਸਿੰਘ ਮਿਨਹਾਸ ਤੇ ਜਸਵੀਰ ਸਿੰਘ ਸਾਂਧਰਾ ਜਨਰਲ ਸਕੱਤਰ ਨੇ ਕਿਹਾ ਕਿ ਮਹਿੰਗਾਈ ਬਹੁਤ ਵੱਧ ਚੁੱਕੀ ਹੈ, ਜਿਸ ਕਰਕੇ ਪੈਨਸ਼ਨਰਾਂ ਵਲੋਂ ਘਰੇਲੂ ਖਰਚਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ 18 ਫ਼ੀਸਦੀ ਡੀ. ਏ. ਨੂੰ ਤੁਰੰਤ ਜਾਰੀ ਕਰੇ, ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਣਦਾ ਏਰੀਅਰ 30 ਜੂਨ ਤੱਕ ਅਦਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸਰਕਾਰ ਬਣਨ ਉਪਰੰਤ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ 'ਤੇ ਨਾਜਾਇਜ਼ ਪੁਲਿਸ ਕੇਸ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਸਕੱਤਰੇਤ ਪੰਜਾਬ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਅਗਲੇਰੇ ਸੰਘਰਸ਼ ਲਈ ਜੋ ਵੀ ਫ਼ੈਸਲਾ ਲਏਗੀ, ਉਸ 'ਚ ਪੈਨਸ਼ਨਰਾਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਦਵਿੰਦਰ ਸਿੰਘ ਸੀਹਰਾ ਵਧੀਕ ਸਕੱਤਰ, ਰਵੀ ਦੱਤ ਸ਼ਰਮਾ, ਹਰਬਖ਼ਸ਼ ਸਿੰਘ ਸੈਣੀ, ਸੋਮ ਨਾਥ ਕੌਸ਼ਲ, ਅੱਛਰ ਸਿੰਘ, ਜੋਗਿੰਦਰ ਪਾਲ ਸਿੰਘ, ਰਾਮ ਸਰੂਪ, ਓਮ ਪ੍ਰਕਾਸ਼, ਮਸਤਾਨ ਸਿੰਘ, ਅਸ਼ੋਕ ਬਾਹੀ, ਰਾਮ ਪਾਲ, ਜਗਦੀਸ਼ ਚੰਦਰ, ਓ. ਪੀ. ਜਰਿਆਲ, ਪਰਮਜੀਤ ਸਿੰਘ ਬੱਧਣ, ਲਸ਼ਕਰ ਸਿੰਘ ਤੇ ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ ਰਾਜ ਸਿੰਘ ਧੁੱਗਾ ਦਾ ਸੀਨੀ: ਮੀਤ ਪ੍ਰਧਾਨ ਐੱਸ. ਸੀ. ਵਿੰਗ ਬਣਨ 'ਤੇ ਸਨਮਾਨ ਅਗਲੀ ਖ਼ਬਰ ਪਿੰਡ ਪੰਧੇਰ ਨੂੰ ਵਿਧਾਇਕ ਘੁੰਮਣ ਨੇ ਵਿਕਾਸ ਲਈ 5 ਲੱਖ ਦਾ ਚੈੱਕ ਕੀਤਾ ਭੇਟ
Ad Position 24