ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ ਰਾਜ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ ਨੂੰ ਐੱਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ ਉੱਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਨੀਲਾ ਨਲੋਆ ਦੀ ਅਗਵਾਈ 'ਚ ਪਿੰਡ ਨੀਲਾ ਨਲੋਆ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਨੀਲਾ ਨਲੋਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ ਰਾਜ ਸਿੰਘ ਧੁੱਗਾ ਨੂੰ ਐੱਸ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਸ. ਧੁੱਗਾ ਨੇ ਕਿਹਾ ਕਿ ਉਸ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਉਸ ਨੂੰ ਪੂਰੀ ਇਮਾਨਦਾਰੀ ਨਾਲ ਅਤੇ ਵਫ਼ਾਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਪੰਜਾਬ ਸਿੰਘ, ਸਾਬਕਾ ਸਰਪੰਚ, ਜਸਵਿੰਦਰ ਸਿੰਘ ਪੋਲੀ, ਦਲਜੀਤ ਸਿੰਘ ਨੰਗਲ ਤੇ ਹੋਰ ਹਾਜ਼ਰ ਸਨ |