ਕੋਟਫ਼ਤੂਹੀ, 19 ਅਪ੍ਰੈਲ (ਅਟਵਾਲ)- ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋ, ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ਪਰਮਜੀਤ ਸਿੰਘ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਭਗਤ ਸਿੰਘ ਬੱਡਾੋ, ਭਾਈ ਬਲਵੀਰ ਸਿੰਘ ਗੁਰਦਾਸਪੁਰੀ, ਭਾਈ ਗੁਰਜਿੰਦਰ ਸਿੰਘ, ਭਾਈ ਸਰੂਪ ਸਿੰਘ ਕਡਿਆਣਾ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਹਰਦੀਪ ਸਿੰਘ ਖ਼ਾਲਸਾ, ਸੁਰਿੰਦਰ ਸਿੰਘ, ਸਰਬਪ੍ਰੀਤ ਸਿੰਘ ਖ਼ਾਲਸਾ, ਤਰਲੋਚਨ ਸਿੰਘ, ਹਰਵੇਲ ਸਿੰਘ, ਵਿਜੈ ਸਿੰਘ, ਕਰਨ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |