ਪੱਸੀ ਕੰਢੀ, 21 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ ਨੇ ਪਿੰਡ ਜਮਸ਼ੇਰ ਚਠਿਆਲ ਦੇ ਦਿਨੇਸ਼ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ ਰਾਜਪੂਤ ਸਭਾ ਕੰਢੀ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਦਿਨੇਸ਼ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮੁੜ ਚੜ੍ਹਦੀਕਲਾ ਵੱਲ ਜਾ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਨੂੰ ਦੇਖਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਰਹੇ ਹਨ ਅਤੇ ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੀ ਚੜ੍ਹਦੀ ਕਲਾ ਲਈ ਮਿਲ ਕੇ ਮਿਹਨਤ ਕਰਨੀ ਚਾਹੀਦੀ ਹੈ | ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਇਲੈੱਕਸ਼ਨ ਦਾ ਸਮਾਂ ਤੇ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਇੱਕ ਮੁੱਠ ਹੋ ਕੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਨਾ ਚਾਹੀਦਾ | ਇਸ ਮੌਕੇ ਸਰਪੰਚ ਜਗਰੂਪ ਸਿੰਘ, ਸਾਬਕਾ ਸਰਪੰਚ ਅਮਰਜੀਤ ਕੌਰ, ਰਾਜੇਸ਼ ਕੁਮਾਰ, ਨਰੇਸ਼ ਕੁਮਾਰ, ਕੈਪਟਨ ਸ਼ਾਮ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਬਿਜਲੀ ਬੋਰਡ, ਸੰਜੀਵ ਕੁਮਾਰ, ਵਿਜੇ ਕੁਮਾਰ, ਅਜੇ ਕੁਮਾਰ ਸ਼ਰਮਾ, ਸੂਬੇਦਾਰ ਕੁਲਵਿੰਦਰ ਸਿੰਘ, ਬਲਵੀਰ ਸਿੰਘ, ਧਰਮਪਾਲ, ਕੁਲਦੀਪ ਸਿੰਘ ਬੁੱਟਰ, ਮਨਜੀਤ ਕੌਰ ਸਮੇਤ ਭਾਰੀ ਗਿਣਤੀ ਵਿਚ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |