14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਘੁੰਮਣ ਵਲੋਂ ਪਿੰਡ ਸੀਪਰੀਆਂ 'ਚ ਨਵੇਂ ਕਲਾਸ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਨੰਗਲ ਬਿਹਾਲਾਂ, 21 ਅਪ੍ਰੈਲ (ਵਿਨੋਦ ਮਹਾਜਨ)-ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਵਿਦਿਆਰਥੀਆਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਸੀਪਰੀਆਂ ਦੇ ਸਰਕਾਰੀ ਸਕੂਲ ਦੇ ਵਿਚ 8 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਲਾਸ ਰੂਮਾਂ ਦਾ ਉਦਘਾਟਨ ਕੀਤਾ | ਇਸ ਕੜੀ ਵਿਚ ਦਸੂਹਾ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪੇਂਡੂ ਹਲਕਿਆਂ ਦੇ ਬੱਚਿਆਂ ਨੂੰ ਵੀ ਗੁਣਵੱਤਾ ਪੂਰਨ ਸਿੱਖਿਆ ਮਿਲ ਸਕੇ | ਐਡ. ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਵਾਤਾਵਰਣ ਮਿਲੇਗਾ ਅਤੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ | ਇਸ ਮੌਕੇ ਹੈੱਡ ਮਾਸਟਰ ਸੁਰੇਸ਼ ਕੁਮਾਰ, ਸ਼ਿਵਤਾਰ ਸਿੰਘ, ਬਿ੍ਜ ਮੋਹਨ, ਸਤਨਾਮ ਕੌਰ, ਰਸ਼ਮੀ, ਗੁਰਪ੍ਰੀਤ ਸਿੰਘ, ਸੋਨੀਆ, ਜਤਿੰਦਰ ਸਿੰਘ, ਕਿਰਨ, ਬੁੱਧ ਸਿੰਘ, ਐਜੂਕੇਸ਼ਨ ਵਿੰਗ ਦੇ ਇੰਚਾਰਜ ਸਾਬਕਾ ਮਾਸਟਰ ਜਸਵੰਤ ਸਿੰਘ, ਬਲਾਕ ਪ੍ਰਧਾਨ ਕਰਨੈਲ ਰਾਣਾ, ਸੁਖਦੇਵ ਡਡਵਾਲ, ਸੰਮਤੀ ਮੈਂਬਰ ਸੁਰਿੰਦਰ ਰਤਨ, ਅਮਿੱਤ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਧੀਆ ਸੇਵਾਵਾਂ ਨਿਭਾਉਣ 'ਤੇ ਮੈਡਮ ਮਨਜੀਤ ਕੌਰ ਨੂੰ ਸਨਮਾਨਿਤ ਕੀਤਾ
Ad Position 24