ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿੱਦਿਅਕ ਸੈਸ਼ਨ 2025-26 ਦੌਰਾਨ ਸਾਲਾਨਾ ਇਮਤਿਹਾਨਾਂ, ਖੇਡਾਂ ਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਵਲੋਂ ਸਾਲਾਨਾ ਰਿਪੋਰਟਰ ਪੜ੍ਹੀ ਗਈ ਤੇ ਬੱਚਿਆਂ ਦੀਆਂ ਉਪਲਬਧੀਆਂ ਸਬੰਧੀ ਉਨ੍ਹਾਂ ਮਾਪਿਆਂ ਨੂੰ ਜਾਣੂ ਕਰਵਾਇਆ | ਵਿਦਿਆਰਥੀਆਂ ਨੇ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ, ਭੰਗੜਾ ਤੇ ਫ਼ਿਲਮੀ ਧੁੰਨਾਂ 'ਤੇ ਨੱਚ ਕੇ ਸਮਾਂ ਬੰਨਿ੍ਹਆ | ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਪਿ੍ੰਸੀਪਲ ਗਗਨਦੀਪ ਸਿੰਘ ਨੇ ਬੱਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪ੍ਰੋਗਰਾਮ ਨੂੰ ਸਫਲ ਬਣਾਉਣ 'ਚ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਸਹਿਯੋਗ ਦਿੱਤਾ |