14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੇਰਾ ਉਡਰਾ ਵਿਖੇ ਸੰਤ ਜਸਪਾਲ ਸਿੰਘ ਵਲੋਂ ਢੀਂਡਸਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਦਸੂਹਾ, 21 ਅਪ੍ਰੈਲ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਵਲੋਂ ਮਨਦੀਪ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਮਨਦੀਪ ਸਿੰਘ ਢੀਂਡਸਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਐਡਵੋਕੇਟ ਰਮਨਪ੍ਰੀਤ ਸਿੰਘ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਨੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਮਨਦੀਪ ਸਿੰਘ ਢੀਂਡਸਾ ਨੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਜੋ 183 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ ਹਨ, ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਅਨੇਕਾਂ ਹੋਰ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਉਡਰਾ, ਬਾਬੂ ਹਰਬੰਸ ਲਾਲ, ਜਸਵਿੰਦਰ ਸਿੰਘ ਬਿੱਟੂ, ਜਰਨੈਲ ਸਿੰਘ, ਕਰਨਦੀਪ ਸਿੰਘ, ਮੈਨੇਜਰ ਸੁਖਵਿੰਦਰ ਸਿੰਘ ਡਾਕਟਰ ਦੀਦਾਰ ਸਿੰਘ, ਡਾਕਟਰ ਗੁਲਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹੈਲਨਾ ਵਾਸਿਲ ਪਾਪਾਸ ਬਰਡ ਨੈਚੁਰਲ ਪਾਰਕ ਲਈ ਦਿੱਤੀਆਂ ਸੇਵਾਵਾਂ ਲਈ ਮਨਜੀਤ ਸਿੰਘ ਸੈਣੀ ਦਾ ਸਨਮਾਨ
Ad Position 24