14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੋਟਰਾਂ ਦੀ ਬਿਜਲੀ ਦੀ ਮਾੜੀ ਸਪਲਾਈ ਕਾਰਨ ਐਕਸੀਅਨ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 22-04-2026
ਦਸੂਹਾ, 21 ਅਪ੍ਰੈਲ (ਭੁੱਲਰ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੀ ਲੀਡਰਸ਼ਿਪ, ਕਿਸਾਨਾਂ ਤੇ ਮੈਂਬਰਾਂ ਨੇ ਪੰਜਾਬ ਰਾਜ ਬਿਜਲੀ ਬੋਰਡ ਐਕਸੀਅਨ ਦਸੂਹਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਤੇ ਮੋਟਰਾਂ ਦੀ ਬਿਜਲੀ ਦੀ ਮਾੜੀ ਸਪਲਾਈ ਕਾਰਨ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਮਹਿਤਾਬ ਸਿੰਘ ਹੁੰਦਲ, ਰਣਜੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਸੰਧੂ, ਚਰਨਜੀਤ ਸਿੰਘ, ਜਗਮੋਹਨ ਸਿੰਘ ਮੀਰਪੁਰ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਦੀਆਂ ਫ਼ਸਲਾਂ, ਮੱਕੀ, ਚਾਰਾ, ਸਬਜ਼ੀ, ਗੰਨਾ, ਸਾਰੀਆਂ ਸੁੱਕ ਗਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ ਪਹਿਲਾਂ ਹੀ ਫ਼ਸਲਾਂ ਦਾ ਝਾੜ ਲਗਾਤਾਰ ਘਟਦਾ ਜਾ ਰਿਹਾ ਹੈ | ਦੂਜੇ ਪਾਸੇ ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕਿਸਾਨ ਕਮੇਟੀ ਪੰਜਾਬ ਵਲੋਂ ਐਕਸੀਅਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਫਿਰ ਕਿਸਾਨਾਂ ਦੀ ਬਿਜਲੀ ਨਿਰਵਿਘਨ ਨਾ ਚੱਲੀ ਜਾਂ ਵਾਰ-ਵਾਰ ਅਣਚਾਹੇ ਕੱਟ ਲਗਾਏ ਤਾਂ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਪੱਕੇ ਤੌਰ 'ਤੇ ਬਿਜਲੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਆਕਾਸ਼ਦੀਪ ਸਿੰਘ, ਹਰਜੀਤ ਸਿੰਘ, ਕਸ਼ਮੀਰ ਸਿੰਘ, ਨਵਦੀਪ ਸਿੰਘ, ਸਰਬਜੀਤ ਸਿੰਘ, ਗੁਰਪਾਲ ਸਿੰਘ, ਜਗਜੀਤ ਸਿੰਘ, ਜਨਮਜੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਪ੍ਰਭਜੀਤ ਸਿੰਘ, ਜਗੀਰ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੰਗੇਰੀ ਵਿਖੇ ਮੁਫ਼ਤ ਕਿਤਾਬਾਂ ਕਾਪੀਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24